Connect with us

ਅਪਰਾਧ

ਵੱਖ-ਵੱਖ ਮਾਮਲਿਆਂ ‘ਚ ਲੱਖਾਂ ਦੀ ਹੈਰੋਇਨ ਸਮੇਤ 5 ਗਿ੍ਫ਼ਤਾਰ

Published

on

5 arrested in various cases including millions of heroin

ਲੁਧਿਆਣਾ : ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਮਨੀਪਾਲ ਪੁੱਤਰ ਪਰਮਜੀਤ ਸਿੰਘ ਵਾਸੀ ਘੁਮਾਰ ਮੰਡੀ ਤੇ ਤਰਲੋਚਨ ਸਿੰਘ ਵਾਸੀ ਪਿੰਡ ਕੈਲਪੁਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 70 ਗ੍ਰਾਮ ਹੈਰੋਇਨ, ਮੋਟਰਸਾਈਕਲ ਤੇ ਨਕਦੀ ਬਰਾਮਦ ਕੀਤੀ ਹੈ।

ਦੂਜੇ ਮਾਮਲੇ ‘ਚ ਐਂਟੀ ਨਾਰਕੋਟਿਕ ਸੈੱਲ ਦੀ ਹੀ ਪੁਲਿਸ ਨੇ ਅਨਮੋਲਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਇਕਬਾਲ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਨੂੰ ਪੁਲਿਸ ਨੇ ਬੀ. ਸੀ. ਐਮ. ਚੌਕ ਨੇੜਿਓਾ ਗਿ੍ਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਅਨਮੋਲਦੀਪ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ‘ਚ ਸੀ।

ਤੀਜੇ ਮਾਮਲੇ ‘ਚ ਪੁਲਿਸ ਨੇ ਦਵਿੰਦਰ ਸਿੰਘ ਵਾਸੀ ਭੱਟੀਆਂ ਬੇਟ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦ ਕਿ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੀਰੂ ਬੰਦਾ ਤੋਂ ਜ਼ਾਕਿਰ ਵਾਸੀ ਹੈਬੋਵਾਲ, ਰਾਹੁਲ ਵਾਸੀ ਗਗਨਪ੍ਰੀਤ ਵਿਹਾਰ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਕਬਜ਼ੇ ‘ਚੋਂ ਵੀ ਹੈਰੋਇਨ ਅਤੇ ਨਕਦੀ ਬਰਾਮਦ ਕੀਤੀ ਹੈ। ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

Facebook Comments

Trending