ਅਪਰਾਧ
ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰ ਹਥਿਆਰਾਂ ਤੇ ਸਾਮਾਨ ਸਮੇਤ ਗਿ੍ਫ਼ਤਾਰ
Published
3 years agoon

ਲੁਧਿਆਣਾ : ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹਥਿਆਰ ਇਹ ਸਾਮਾਨ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੋ ਦੇ ਇੰਚਾਰਜ ਇੰਸਪੈਕਟਰ ਪਰਵੀਨ ਰਨਦੇਵ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੁਖਦੇਵ ਸਿੰਘ ਉਰਫ ਗੋਗਾ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਦੁਗਰੀ, ਸਿਕੰਦਰ ਸਿੰਘ ਉਰਫ਼ ਕੰਦੀ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਦੁਗਰੀ, ਭੀਮਾ ਸਿੰਘ ਉਰਫ ਭੀਮਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਦੁਗਰੀ, ਜਗਜੀਤ ਸਿੰਘ ਉਰਫ ਜੱਗਾ ਪੁੱਤਰ ਮੇਜਰ ਸਿੰਘ ਵਾਸੀ ਨਿਊ ਕਾਲੋਨੀ ਕਨੇਚ ਅਤੇ ਮਨਮੋਹਨ ਸਿੰਘ ਉਰਫ ਈਲਾ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੌਧਰੀ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਦਾਤ, ਇਕ ਲੋਹੇ ਦੀ ਰਾਡ, ਮਹਿੰਦਰਾ ਬਲੈਰੋ, ਕਾਰ ਇੰਡੀਕਾ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਬੀਤੀ ਰਾਤ ਸਾਹਨੇਵਾਲ ਨੇੜੇ ਜਾਂਦੀ ਇਕ ਬੇਆਬਾਦ ਸੜਕ ‘ਤੇ ਸ਼ਹਿਰ ਵਿਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਿਸ ਨੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸੁਖਦੇਵ ਸਿੰਘ ਖ਼ਿਲਾਫ਼ ਵੱਖ-ਵੱਖ ਸ਼ਹਿਰਾਂ ਵਿਚ ਚਾਰ ਮੁਕੱਦਮੇ ਦਰਜ ਹਨ ਤੇ ਇਹ ਪੀ.ਵੀ.ਸੀ. ਬਣਾਉਣ ਦਾ ਕੰਮ ਕਰਦਾ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ