ਕਰੋਨਾਵਾਇਰਸ

ਕੋਰੋਨਾ ਤੋਂ ਪ੍ਰਭਾਵਿਤ 5 ਨਵੇਂ ਮਾਮਲੇ ਆਏ ਸਾਹਮਣੇ

Published

on

ਲੁਧਿਆਣਾ :  ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ‘ਚ 5 ਨਵੇਂ ਮਾਮਲੇ ਸਾਹਮਣੇ ਆਏ ਹਨ,ਜਿਨ੍ਹਾਂ ਵਿੱਚੋਂ 4 ਜਣਿਆਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 1 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਹੈ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 107379 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਅੱਜ ਲੁਧਿਆਣਾ ‘ਚ ਸਿਹਤਯਾਬੀ ਦੀ ਦਰ ਪਿਛਲੇ ਦਿਨਾਂ ਵਾਲੀ 97.88 ਫੀਸਦੀ ਹੀ ਹੈ।

ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਰਕੇ ਜ਼ਿਲ੍ਹੇ ਵਿਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਪਿਛਲੇ ਦਿਨ ਵਾਲਾ 2276 ਹੀ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵੀ ਬੀਤੇ ਦਿਨਾਂ ਵਾਲਾ 1125 ਹੀ ਹੈ। ਲੁਧਿਆਣਾ ‘ਚ 4026 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ।

ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 47 ਮਰੀਜ਼ ਐਕਟਿਵ ਹਾਲਤ ਵਿਚ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ 1 ਮਰੀਜ਼ ਹੈ, ਜੋ ਐਕਟਿਵ ਹਾਲਤ ਵਿਚ ਹੈ। ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ‘ਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 109702 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 14715 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।

 

Facebook Comments

Trending

Copyright © 2020 Ludhiana Live Media - All Rights Reserved.