Connect with us

ਪੰਜਾਬੀ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ 5 ਅਧਿਕਾਰੀ ਤੇ ਮੁਲਾਜ਼ਮ ਬਹਾਲ

Published

on

5 officers and employees of the Municipal Reform Trust caught in the corruption case have been reinstated

ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਭ੍ਰਿਸ਼ਟਾਚਾਰ ਵਿੱਚ ਫਸੇ 5 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਬਹਾਲ ਕਰ ਦਿੱਤਾ ਹੈ। ਵਿਜੀਲੈਂਸ ਨੇ ਜੁਲਾਈ 2022 ਨੂੰ ਦਰਜ ਕੀਤੇ ਗਏ ਮੁਕੱਦਮਾਂ ਨੰਬਰ 8 ਅਤੇ 9 ਵਿੱਚ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ।

ਹੁਣ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪੱਤਰ ਨਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਗਏ ਕਾਰਜਸਾਧਕ ਅਫਸਰ ਕੁਲਜੀਤ ਕੌਰ, ਟਰੱਸਟ ਇੰਜੀਨੀਅਰ ਜਗਦੇਵ ਸਿੰਘ, ਜੂਨੀਅਰ ਇੰਜੀਨੀਅਰ ਇੰਦਰਜੀਤ ਸਿੰਘ, ਕਲਰਕ ਪਰਵੀਨ ਕੁਮਾਰ ਅਤੇ ਕੰਪਿਊਟਰ ਆਪਰੇਟਰ ਸੰਦੀਪ ਸ਼ਰਮਾ ਨੂੰ ਬਹਾਲ ਕਰ ਦਿੱਤਾ। ਬਹਾਲ ਕੀਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਵੀਂ ਤਾਇਨਾਤੀ ਹੋਣ ਤੱਕ ਹਾਜ਼ਰੀ ਚੰਡੀਗੜ੍ਹ ਵਿਖੇ ਹੋਵੇਗੀ।

Facebook Comments

Trending