Connect with us

ਅਪਰਾਧ

ਧਾਰਾ 207 ਅਧੀਨ 5 ਗੱਡੀਆਂ ਕੀਤੀਆਂ ਬੰਦ, 4 ਵਾਹਨਾਂ ਦੇ ਵੀ ਕੀਤੇ ਚਾਲਾਨ

Published

on

5 vehicles stopped under section 207, 4 vehicles were also challaned for violating the rules.

ਲੁਧਿਆਣਾ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਤਿਹ ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਖਰਾਬ ਮੌਸਮ ਦੌਰਾਨ ਵੀ ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਚੈਕਿੰਗ ਕੀਤੀ ਗਈ। ਸਕੱਤਰ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ 5 ਵਾਹਨਾਂ ਨੂੰ ਧਾਰਾ 207 ਤਹਿਤ ਬੰਦ ਕੀਤਾ ਗਿਆ ਜਦਕਿ ਨਿਯਮਾਂ ਦੀ ਉਲੰਘਣਾਂ ਕਰਨ ‘ਤੇ 4 ਹੋਰ ਗੱਡੀਆਂ ਦੇ ਚਾਲਾਨ ਵੀ ਕੀਤੇ ਗਏ।

ਉਨ੍ਹਾਂ ਅੱਗੇ ਕਿਹਾ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਪਾਰਕ ਵਾਹਨਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਯਮਾਂ ਅਨੁਸਾਰ ਆਪਣੀਆਂ ਗੱਡੀਆਂ ਵਿੱਚ ਮੁਕੰਮਲ ਦਸਤਾਵੇਜ਼ ਰੱਖਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਏ ਬਿਨ੍ਹਾਂ ਕੋਈ ਵੀ ਗੱਡੀ ਚਲਦੀ ਪਾਈ ਗਈ ਤਾ ਉਸਦਾ ਚਲਾਨ ਕੀਤਾ ਜਾਵੇਗਾ।

Facebook Comments

Trending