Connect with us

ਅਪਰਾਧ

ਵਿਆਹੁਤਾ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੂੰ 5 ਸਾਲ ਕੈਦ

Published

on

5 years imprisonment for attempted rape

ਲੁਧਿਆਣਾ : ਸਥਾਨਕ ਅਦਾਲਤ ਨੇ ਵਿਆਹੁਤਾ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਥਾਣਾ ਟਿੱਬਾ ਵਿਚ 29 ਅਗਸਤ, 2020 ਨੂੰ ਕੇਵਲ ਕਿ੍ਸ਼ਨ ਉਰਫ ਬੌਬੀ ਪੁੱਤਰ ਰਾਮਜੀ ਦਾਸ ਵਾਸੀ ਨੂਰਮਹਿਲ ਹਾਲ ਵਾਸੀ ਕਰਮਸਰ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਔਰਤ ਨੇ ਦੱਸਿਆ ਸੀ ਕਿ ਉਕਤ ਦੋਸ਼ੀ ਉਸ ਦੇ ਗੁਆਂਢ ਵਿਚ ਰਹਿੰਦਾ ਸੀ ਕਿ ਘਟਨਾ ਵਾਲੇ ਦਿਨ ਉਹ ਜ਼ਬਰਦਸਤੀ ਉਸ ਦੇ ਘਰ ਦਾਖਲ ਹੋਇਆ। ਉਸ ਨੇ ਦੱਸਿਆ ਕਿ ਦੋਸ਼ੀ ਵਲੋਂ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਉਸ ਦਾ ਪਤੀ ਉੱਥੇ ਆ ਗਿਆ। ਦੋਸ਼ੀ ਉਸ ਦੇ ਪਤੀ ਨੂੰ ਦੇਖ ਕੇ ਉਥੋਂ ਫ਼ਰਾਰ ਹੋ ਗਿਆ।

ਪੀੜਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਗਿਆ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ। ਅਦਾਲਤ ਵਲੋਂ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ।

Facebook Comments

Trending