ਪੰਜਾਬੀ

ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ 505ਵਾਂ ਖੂਨਦਾਨ ਕੈਂਪ

Published

on

ਲੁਧਿਆਣਾ  :  ਮਨੁੱਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 505ਵਾਂ ਮਹਾਨ ਖੂਨਦਾਨ ਕੈਂਪ ਬਾਬਾ ਦੀਪ ਸਿੰਘ ਜੀ ਯੂਥ ਵੈੱਲਫੇਅਰ ਕਲੱਬ ਪਿੰਡ ਕੱਚਾ ਮਾਛੀਵਾੜਾ ਵਿਖੇ ਨਗਰ ਨਿਵਾਸੀਆਂ ਤੇ ਸਮੂਹ ਗੁਰੂ ਰਵਿਦਾਸ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਕਰਦਿਆਂ ਜਥੇਦਾਰ ਨਿਮਾਣਾ ਨੇ ਕਿਹਾ ਕਿ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਊਚ-ਨੀਚ, ਜਾਤ-ਪਾਤ ਤੋਂ ਉੱਪਰ ਉੱਠ ਕੇ ਪਰਉਪਕਾਰ ਕਰਨ ਦਾ ਉਪਦੇਸ਼ ਦਿੱਤਾ, ਇਸ ਲਈ ਸਾਨੂੰ ਉਨ੍ਹਾਂ ਦੇ ਦਸੇ ਮਾਰਗ ‘ਤੇ ਚੱਲਦਿਆਂ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ।

ਜਥੇਦਾਰ ਨਿਮਾਣਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਲਗਾਉਣ ਨਾਲ ਸਮਾਜ ਦੇ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਖ਼ੂਨਦਾਨ ਸਭ ਤੋਂ ਵੱਡਾ ਪੁੰਨ ਦਾ ਦਾਨ ਹੈ। ਇਸ ਮੌਕੇ ਮੁੱਖ ਮਹਿਮਾਨ ਬਾਬਾ ਦੀਪਾ ਜੀ ਸ਼ੇਰਗੜ੍ਹ ਬੇਟ ਫਲਾਈ ਵਾਲਿਆਂ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 100 ਬਲੱਡ ਯੂਨਿਟ ਦੀਪਕ ਹਸਪਤਾਲ਼ ਦੀ ਟੀਮ ਨੇ ਇਕੱਤਰ ਕੀਤੇ।

Facebook Comments

Trending

Copyright © 2020 Ludhiana Live Media - All Rights Reserved.