Connect with us

ਪੰਜਾਬੀ

ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ ਦਾ 55 ਫੀਸਦ ਕੰਮ ਹੋਇਆ ਮੁਕੰਮਲ

Published

on

55 percent of Budha Darya Kaya Kalp project has been completed

ਲੁਧਿਆਣਾ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਵਲੀਪੁਰ ਕਲਾਂ ਦਾ ਨਿਰੀਖਣ ਕੀਤਾ ਜਿੱਥੇ ਬੁੱਢਾ ਦਰਿਆ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਰਲਦਾ ਹੈ।

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਭੋਲਾ ਗਰੇਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਰਜਿੰਦਰਪਾਲ ਕੌਰ ਛੀਨਾ ਦੇ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਵੱਛ ਅਤੇ ਸੁਰੱਖਿਅਤ ਵਾਤਾਵਰਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਹ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦਾ ਲਗਭਗ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਇੱਕ ਵਿਆਪਕ ਰਿਪੋਰਟ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿਉਂਕਿ ਅਗਲੀ ਮੀਟਿੰਗ ਵਿੱਚ ਇਸ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਉਨ੍ਹਾਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਹੋਰ ਮੈਂਬਰਾਂ ਨੂੰ ਵੀ ਇਸ ਪ੍ਰੋਜੈਕਟ ਦਾ ਵਿਸਥਾਰ ਨਾਲ ਅਧਿਐਨ ਕਰਨ ਅਤੇ ਆਪਣੇ ਸੁਝਾਅ ਦੇਣ ਲਈ ਕਿਹਾ ਤਾਂ ਜੋ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਇਆ ਜਾ ਸਕੇ।

Facebook Comments

Trending