Connect with us

ਪੰਜਾਬੀ

ਬਾਲ ਮਜ਼ਦੂਰੀ ਕਰ ਰਹੇ 57 ਬੱਚਿਆਂ ਨੂੰ ਕਰਵਾਇਆ ਰੈਸਕਿਊ

Published

on

57 children doing child labor were rescued

ਲੁਧਿਆਣਾ : ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਜਸਲੀਨ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕਰਦਿਆਂ 57 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ ਜਿਨ੍ਹਾਂ ਵਿੱਚ 54 ਲੜਕੇ ਅਤੇ 3 ਲੜਕੀਆਂ ਵੀ ਸ਼ਾਮਲ ਹਨ। ਐਸ.ਡੀ.ਐਮ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਵੱਖ-ਵੱਖ ਇਲਾਕਿਆ ਵਿੱਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਰੇਡ ਕੀਤੀ ਗਈ।

ਰੇਡ ਦੌਰਾਨ ਰੇਲਵੇ ਸਟੇਸ਼ਨ ਲੁਧਿਆਣਾ ਦੇ ਆਸ-ਪਾਸ ਦੀਆਂ ਦੁਕਾਨਾਂ ਤੋਂ 8 ਬੱਚਿਆਂ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ। ਇਸੇ ਤਰ੍ਹਾਂ ਜੋਧੇਵਾਲ ਬਸਤੀ ਇਲਾਕੇ ਵਿੱਚ ਵੀ ਰੇਡ ਕੀਤੀ ਗਈ ਜਿੱਥੇ 2 ਅਦਾਰਿਆਂ ਤੋਂ 49 ਬੱਚਿਆਂ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ। ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਬਾਲ ਘਰਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

Facebook Comments

Trending