ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ 6 ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਰਾਤ ਜੇਲ੍ਹ ਬੈਰਕਾਂ ਦੀ ਤਲਾਸ਼ੀ ਲਈ ਗਈ ਸੀ ਅਤੇ ਤਲਾਸ਼ੀ ਦੌਰਾਨ ਇਹ ਮੋਬਾਈਲ ਬਰਾਮਦ ਕੀਤੇ ਗਏ ਹਨ।
ਦੋ ਮੋਬਾਈਲ ਸ਼ਿਵਾ ਭੱਟੀ ਅਤੇ ਗੁਰਪ੍ਰੀਤ ਸਿੰਘ ਨਾਮੀ ਬੰਦੀਆਂ ਪਾਸੋਂ ਬਰਾਮਦ ਕੀਤੇ ਗਏ ਸਨ, ਜਦਕਿ ਚਾਰ ਮੋਬਾਇਲ ਲਾਵਾਰਸ ਹਾਲਤ ਵਿਚ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਪੁਲਿਸ ਪਾਸ ਵੀ ਕੇਸ ਦਰਜ ਕਰਵਾਇਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।