ਪੰਜਾਬੀ

 ਹਲਕਾ ਦੱਖਣੀ ‘ਚ ਪਾਸ ਕਰਵਾਏ 6 ਨਵੇਂ ਟਿਊਬੈੱਲ, ਗਗਨ ਨਗਰ ਦੇ ਟਿਊਬੈਲ ਦਾ ਕੀਤਾ ਉਦਘਾਟਨ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਪੀਣ ਵਾਲੇ 6 ਨਵੇਂ ਟਿਊਬੈੱਲ ਪਾਸ ਕਰਵਾ ਲਏ ਹਨ। ਉਨ੍ਹਾਂ ਵੱਲੋਂ ਏਨ੍ਹਾ ਚੋਂ ਇੱਕ ਵਾਰਡ ਨੰਬਰ 31 ਦੇ ਗਗਨ ਨਗਰ ਦੇ ਟਿਊਬੈੱਲ ਦਾ ਉਦਘਾਟਨ ਕਰ ਦਿੱਤਾ ਗਿਆ। ਲੋਕਾਂ ਨੂੰ ਵੱਡੀ ਰਾਹਤ ਦੇਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਛੇ ਟਿਊਬੈੱਲ ਮਿਲਣ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੇ ਸਬੰਧ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ ਤੇ ਲੋਕਾਂ ਨੂੰ ਗਰਮੀਂ ਦੇ ਸੀਜ਼ਨ ਵਿੱਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕੋਈ ਕਮੀਂ ਆਈ ਤਾਂ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਪਹਿਲੀਆਂ ਸਰਕਾਰਾਂ ਸਮੱਸਿਆਵਾਂ ਪੈਦਾ ਕਰਕੇ ਲੋਕਾਂ ਨੂੰ ਉਨ੍ਹਾਂ ਵਿੱਚ ਉਲਝਾਈ ਰੱਖਣ ਦਾ ਕੰਮ ਕਰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਜੋ ਸਮੱਸਿਆਵਾਂ ਦੇ ਹਲ ਲਈ ਲੋਕਾਂ ਵੱਲੋਂ ਬਦਲਾਅ ਦੇ ਰੂਪ ਵਿੱਚ ਲਿਆਂਦੀ ਗਈ ਤੇ ਅੱਜ ਬਦਲਾਅ ਹੋ ਵੀ ਰਿਹਾ ਹੈ। ਵਾਰਡ ਵਾਸੀਆਂ ਵੱਲੋਂ ਧੰਨਵਾਦ ਕਰਦਿਆ ਵਿਧਾਇਕ ਛੀਨਾ ਨੂੰ ਸਨਮਾਨਿਤ ਵੀ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.