Connect with us

ਕਰੋਨਾਵਾਇਰਸ

4 ਵਿਦੇਸ਼ੀ ਯਾਤਰੀਆਂ ਸਮੇਤ 63 ਜਣਿਆਂ ਦੀ ਰਿਪੋਰਟ ਪਾਜ਼ੀਟਿਵ, ਇਕ ਹੋਰ ਮਰੀਜ਼ ਨੇ ਤੋੜਿਆ ਦਮ

Published

on

63 people, including 4 foreign travelers, reported positive, another patient died

ਲੁਧਿਆਣਾ : ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਕਾਰਨ ਇਕ ਹੋਰ ਮਰੀਜ਼ ਦੀ ਜਾਨ ਚਲੀ ਗਈ। ਬੀਤੇ ਦਿਨ ਦੇ ਮੁਕਾਬਲੇ 19 ਹੋਰ ਮਰੀਜ਼ਾਂ ਦਾ ਵਾਧਾ ਹੋਇਆ ਹੈ। ਸਿਹਤ ਵਿਭਾਗ ਅਨੁਸਾਰ ਕੋਰੋਨਾ ਜਾਂਚ ਦੌਰਾਨ 63 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 56 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 7 ਮਰੀਜ਼ ਬਾਹਰਲੇ ਹਨ।

ਲੁਧਿਆਣਾ ਨਾਲ ਸਬੰਧਿਤ ਜਿਹੜੇ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿਚ 4 ਜਣੇ ਵਿਦੇਸ਼ੀ ਯਾਤਰੀ ਵੀ ਸ਼ਾਮਿਲ ਹਨ। ਯਾਤਰੀਆਂ ਵਿਚ 2 ਜਣੇ ਡੁਬਈ ਨਾਲ, ਜਦਕਿ 2 ਜਣੇ ਕੈਨੇਡਾ ਨਾਲ ਸਬੰਧਿਤ ਯਾਤਰੀ ਹਨ। ਲੁਧਿਆਣਾ ਵਿਚ ਅੱਜ ਜਿਸ ਮਰੀਜ਼ ਦੀ ਮੌਤ ਹੋਈ ਹੈ, ਉਹ ਪਿੰਡ ਹੰਬੜਾਂ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ ਲਗਭਗ 59 ਸਾਲ ਦੇ ਕਰੀਬ ਸੀ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 85,624 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਇਸ ਵੇਲੇ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.43 ਫ਼ੀਸਦੀ ਹੈ, ਜੋ ਪਿਛਲੇ ਦਿਨ ਵਾਲੀ ਹੀ ਹੈ। ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ ਕੇ 2119 ਹੋ ਗਿਆ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1061 ਹੈ।

Facebook Comments

Trending