Connect with us

ਪੰਜਾਬੀ

ਨੈਸ਼ਨਲ ਲੋਕ ਅਦਾਲਤਾਂ ‘ਚ 36815 ਕੇਸਾਂ ਦਾ ਨਿਪਟਾਰਾ ਕਰਕੇ 63,73,44,673 ਰੁਪਏ ਦੇ ਅਵਾਰਡ ਕੀਤੇ ਪਾਸ – ਜ਼ਿਲ੍ਹਾ ਤੇ ਸੈਸ਼ਨ ਜੱਜ

Published

on

63,73,44,673 rupees awarded after settling 36815 cases in National Lok Adalats - District and Sessions Judges

ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 49,037 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 36,815 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 63,73,44,673/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ.

ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 28 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 8 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ

Facebook Comments

Trending