Connect with us

ਖੇਡਾਂ

67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਸ਼ੁਰੂ

Published

on

67th Punjab State Inter District School Games Basketball Start

67 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 19 ਲੜਕੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਗਰਾਊਂਡਾ ਵਿੱਚ ਸ਼ੁਰੂ ਹੋਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ. ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਖੇਡ ਵਿੰਗਾਂ ਨੇ ਭਾਗ ਲਿਆ।

ਖੇਡ ਮੁਕਾਬਲੇ ਦੇ ਉਦਘਾਟਨੀ ਸਮਾਰੋਹ ਮੌਕੇ ਡਾ . ਨਿਰਮਲ ਸਿੰਘ ਜੌੜਾ ਡਾਇਰੈਕਟਰ ਵਿਦਿਆਰਥੀਆਂ  ਵੈਲਫੇਅਰ ਵਿਭਾਗ ਪੀ ਏ ਯੂ ਅਤੇ ਡਾ. ਕੰਵਲਜੀਤ ਕੌਰ   ਉੱਪ ਨਿਰਦੇਸ਼ਕ ਸਰੀਰਕ ਸਿੱਖਿਆ ( ਪੀ ਏ ਯੂ) ਪਹੁੰਚੇ। ਆਏ ਹੋਏ ਮਹਿਮਾਨਾਂ ਦਾ ਸਵਾਗਤ ਸ. ਜਸਵਿੰਦਰ ਸਿੰਘ ਵਿਰਕ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤਾ ਗਿਆ। ਇਸ ਮੌਕੇ ਸ. ਰੁਪਿੰਦਰ ਸਿੰਘ ਰਵੀ, ਜਗਰੂਪ ਸਿੰਘ ਜਰਨਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਲੁਧਿਆਣਾ ਆਦਿ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।

Facebook Comments

Trending