ਖੇਤੀਬਾੜੀ

ਡੇਅਰੀ ਉਦਮ ਸਿਖਲਾਈ ਦਾ 6ਵਾਂ ਬੈਚ 20 ਫਰਵਰੀ ਤੋਂ ਸ਼ੁਰੂ – ਡਿਪਟੀ ਡਾਇਰੈਕਟਰ

Published

on

ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ ਦਾ 6ਵਾਂ  ਬੈਚ 20 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਏ.ਆਈ. ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ 2 ਤੋਂ 20 ਪਸੂਆਂ ਦੇ ਯੂਨਿਟ ‘ਤੇ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅ:ਜਾਤੀ ਦੇ ਲਾਭਪਾਤਰੀਆਂ ਨੂੰ 33 ਪ੍ਰਤੀਸਤ ਸਬਸਿਡੀ ਦਿੱਤੀ ਜਾਂਦੀ ਹੈ।

Facebook Comments

Trending

Copyright © 2020 Ludhiana Live Media - All Rights Reserved.