ਕਰੋਨਾਵਾਇਰਸ

ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ 7 ਦਿਨ ਹੋਮ ਆਈਸੋਲੇਸ਼ਨ ਲਾਜ਼ਮੀ 

Published

on

ਨਵੀ ਦਿੱਲੀ : ਸਰਕਾਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਲਗਾਤਾਰ ਦਿਸ਼ਾ-ਨਿਰਦੇਸ਼ ਜਾਰੀ ਕਰ ਰਹੀ ਹੈ। ਇਸ ਕੜੀ ‘ਚ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਵਿਦੇਸ਼ ਤੋਂ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ 7 ਦਿਨਾਂ ਦਾ ਹੋਮ ਆਈਸੋਲੇਸ਼ਨ ਲਾਜ਼ਮੀ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ 7 ਦਿਨ ਹੋਮ ਆਈਸੋਲੇਸ਼ਨ ‘ਚ ਰਹਿਣ ਤੋਂ ਬਾਅਦ 8ਵੇਂ ਦਿਨ ਇਨ੍ਹਾਂ ਲੋਕਾਂ ਦਾ ਆਰਟੀ ਪੀਸੀਆਰ ਟੈਸਟ ਕੀਤਾ ਜਾਵੇਗਾ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਵੀਂ ਸਟੈਂਡਰਡ ਆਪਰੇਟਿੰਗ ਪ੍ਰਕਿਰਿਆ 11 ਜਨਵਰੀ ਤੋਂ ਅਗਲੇ ਹੁਕਮਾਂ ਤਕ ਲਾਗੂ ਰਹੇਗੀ।

ਕੋਰੋਨਾ ਦੇ ਜਿਹੜੇ ਮਾਮਲੇ ਸਾਹਮਣੇ ਆ ਰਹੇ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਵਿਦੇਸ਼ ਯਾਤਰਾ ਕਰਕੇ ਵਾਪਸ ਆਉਣ ਵਾਲੇ ਹਨ। ਅਜਿਹੇ ‘ਚ ਸਰਕਾਰ ਨੇ ਕੋਰੋਨਾ ਦੇ ਮਾਮਲਿਆਂ ‘ਤੇ ਰੋਕ ਲਗਾਉਣ ਲਈ ਇਹ ਫੈਸਲਾ ਲਿਆ ਹੈ। ਜਾਰੀ ਹੁਕਮਾਂ ਦੇ ਅਨੁਸਾਰ ਭਾਰਤ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਸਾਰੇ ਲੋਕਾਂ ਨੂੰ ਪਹਿਲਾਂ ਆਨਲਾਈਨ ਏਅਰ ਸੁਵਿਧਾ ਪੋਰਟਲ ‘ਤੇ ਸਵੈ-ਘੋਸ਼ਣਾ ਫਾਰਮ ਵਿੱਚ ਪੂਰੀ ਅਤੇ ਤੱਥਾਂ ਦੀ ਜਾਣਕਾਰੀ ਦੇਣੀ ਪਵੇਗੀ।

Facebook Comments

Trending

Copyright © 2020 Ludhiana Live Media - All Rights Reserved.