ਅਪਰਾਧ

ਹਵਾਲਾਤੀਆਂ ਦੇ ਕਬਜ਼ੇ ‘ਚੋਂ 7 ਮੋਬਾਈਲ ਫੋਨ ਬਰਾਮਦ

Published

on

ਲੁਧਿਆਣਾ : ਸਵੇਰ ਸਾਰ ਨਾਲ ਜੇਲ੍ਹ ਬੈਰਕਾਂ ਦੀ ਅਚਨਚੇਤ ਕੀਤੀ ਗਈ ਚੈਕਿੰਗ ਦੇ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ 7 ਮੋਬਾਈਲ ਫੋਨ ਬਰਾਮਦ ਕੀਤੇ ਗਏ । ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਦੇ ਬਿਆਨ ਉੱਪਰ ਹਵਾਲਾਤੀ ਸੋਹਣ ਲਾਲ, ਜਗਜੀਤ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ ,ਮਲਕੀਤ ਸਿੰਘ, ਸੋਹਨ ਲਾਲ ਅਤੇ ਅਮਨਦੀਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।

ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਸੱਤ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਜੇਲ੍ਹ ਬੈਰਕਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸੇ ਦੌਰਾਨ ਹਵਾਲਾਤੀਆਂ ਦੇ ਕਬਜ਼ੇ ‘ਚੋਂ 7 ਮੋਬਾਈਲ ਫੋਨ ਬਰਾਮਦ ਕੀਤੇ ਗਏ । ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਅਜਿਹਾ ਕਰ ਕੇ ਮੁਲਜ਼ਮਾਂ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ ।

Facebook Comments

Trending

Copyright © 2020 Ludhiana Live Media - All Rights Reserved.