ਪੰਜਾਬੀ

SGHP ਸਕੂਲ ਵਿਖੇ ਮਨਾਇਆ ਗਿਆ 77ਵਾਂ ਆਜ਼ਾਦੀ ਦਿਹਾੜਾ

Published

on

ਲੁਧਿਆਣਾ : ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ 77ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ। ਇਸ ਆਜ਼ਾਦੀ ਦਿਵਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦਾ ਸੰਗੀਤ, ਨਾਟਕ, ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਹਾਊਸ ਵਾਈਜ਼ ਪਰੇਡ ਕੀਤੀ ਗਈ। ਇਸ ਸੁਤੰਤਰਤਾ ਦਿਵਸ ਵਿੱਚ ਐਨ.ਸੀ.ਸੀ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਕਿੰਡਰ ਗਾਰਡਨ ਦੇ ਵਿਦਿਆਰਥੀਆਂ ਨੇ ਭਾਰਤ ਅਤੇ ਪਾਕਿਸਤਾਨ ਬਾਰੇ ਆਪਣੀ ਅਦਾਕਾਰੀ ਨੂੰ ਪੇਸ਼ ਕਰਦਿਆਂ ਅਤੇ ਮੁਸੀਬਤ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੇ ਹੋਣ ਦੇ ਤਰੀਕੇ ਨੂੰ ਪੇਸ਼ ਕਰਕੇ ਮਨਮੋਹਕ ਕੀਤਾ। ਜਦੋਂ ਪੰਜਾਬ ਵਿੱਚ ਪਾਣੀ ਦੀ ਬਰਸਾਤ ਹੋ ਰਹੀ ਸੀ ਤਾਂ ਸਾਰਿਆਂ ਨੇ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਉਸ ਮੁਸੀਬਤ ਦੀ ਘੜੀ ਵਿੱਚ ਪਾਕਿਸਤਾਨ ਨੇ ਉਨ੍ਹਾਂ ਦੀ ਮਦਦ ਕੀਤੀ, ਇਸ ਨੂੰ ਕਿਡਰ ਗਾਰਡਨ ਦੇ ਵਿਦਿਆਰਥੀਆਂ ਨੇ ਇੱਕ ਐਕਟ ਵਜੋਂ ਪੇਸ਼ ਕੀਤਾ।

ਮੁੱਖ ਮਹਿਮਾਨ ਵਜੋਂ ਪੁੱਜੇ ਸੇਵਾਮੁਕਤ ਕਰਨਲ ਹਰਚਰਨ ਸਿੰਘ ਰੰਗੀ ਅਤੇ ਬਲਜਿੰਦਰ ਕੌਰ ਰੰਗੀ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਜਸਲੀਨ ਕੌਰ ਆਹਲੂਵਾਲੀਆ, ਪ੍ਰਿੰਸੀਪਲ ਸ਼੍ਰੀਮਤੀ ਕਿਰਨ ਜੀਤ ਕੌਰ ਨੇ ਬੱਚਿਆਂ ਨੂੰ 77ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ।

Facebook Comments

Trending

Copyright © 2020 Ludhiana Live Media - All Rights Reserved.