ਪੰਜਾਬੀ

ਸਰਕਾਰੀ ਕਾਲਜ ਫਾਰ ਗਰਲਜ਼ ਵਿਖੇ ਕਰਵਾਇਆ 78ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

Published

on

ਲੁਧਿਆਣਾ : ਸ੍ਰੀ ਰਾਜੀਵ ਕੁਮਾਰ ਗੁਪਤਾ ਡੀਪੀਆਈ (ਕਾਲਜ) ਪੰਜਾਬ ਨੇ ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਵਿਖੇ 78ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਡਾ ਅਸ਼ਵਨ ਭੱਲਾ, ਏਡੀਪੀਆਈ (ਕਾਲਜਾਂ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਾਲਾਨਾ ਰਿਪੋਰਟ 2021-22 ਨੂੰ ਪੜ੍ਹਦੇ ਹੋਏ ਕਾਲਜ ਸਟਾਫ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ।

ਸਮਾਗਮ ਦੀ ਸ਼ੁਰੂਆਤ ਕਾਲਜ ਦੇ ਗੀਤ ਨਾਲ ਕੀਤੀ ਗਈ। 239 ਵਿਦਿਆਰਥੀਆਂ ਨੂੰ ਮਾਪਿਆਂ ਅਤੇ ਪਤਵੰਤੇ ਮਹਿਮਾਨਾਂ ਦੀ ਮੌਜੂਦਗੀ ਵਿੱਚ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮ ਦਿੱਤੇ ਗਏ। 32 ਵਿਦਿਆਰਥੀਆਂ ਨੂੰ ਰੋਲ ਆਫ ਆਨਰ, 36 ਵਿਦਿਆਰਥੀਆਂ ਨੂੰ ਕਾਲਜ ਕਲਰ, 84 ਨੂੰ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ, ਖੇਡਾਂ ਅਤੇ ਅਕਾਦਮਿਕ ਵਿੱਚ ਉੱਤਮਤਾ ਪ੍ਰਦਰਸ਼ਨ ਲਈ ਮੈਰਿਟ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

ਸ਼ਾਇਨੀ ਜਾਰਜ ਨੂੰ ਆਲ ਰਾਊਂਡਰ ਬੈਸਟ ਸਟੂਡੈਂਟ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਰਾਜੀਵ ਕੁਮਾਰ ਗੁਪਤਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਪ੍ਰੋ-ਐਕਟਿਵ ਹੋ ਕੇ ਕੰਮ ਕਰਨ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਾਲਜ ਦੇ ਸਭ ਤੋਂ ਵਧੀਆ ਵਿਦਿਆਰਥੀ ਨੂੰ ਦਿੱਤੇ ਜਾਣ ਵਾਲੇ ਨਕਦ ਦੇ ਨਾਲ-ਨਾਲ ਸ੍ਰੀਮਤੀ ਓਮਵਤੀ ਇਨਾਮ ਦਾ ਐਲਾਨ ਕੀਤਾ।

ਉਨ੍ਹਾਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਕਨਿਸ਼ਕ ਧੀਰ ਨੂੰ ਐਵਾਰਡ ਆਫ ਐਕਸੀਲੈਂਸ ਪ੍ਰਾਪਤ ਕਰਨ ਵਾਲੇ ਨੂੰ 21,000/- ਰੁਪਏ ਦਾ ਨਕਦ ਇਨਾਮ ਜਾਰੀ ਕੀਤਾ। ਏਡੀਪੀਆਈ ਡਾ ਅਸ਼ਵਨ ਭੱਲਾ ਨੇ ਸਮਾਗਮ ਦੇ ਸਫਲ ਆਯੋਜਨ ਲਈ ਪਿ੍ਰੰਸੀਪਲ, ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਲੜਕੀਆਂ ਲਈ ਉੱਚ ਸਿੱਖਿਆ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਧੀ ਨੂੰ ਪੜ੍ਹਾ ਲਿਖਾ ਕੇ ਕਈ ਪੀੜ੍ਹੀਆਂ ਸਿੱਖਿਅਤ ਹੁੰਦੀਆਂ ਹਨ।

 

Facebook Comments

Trending

Copyright © 2020 Ludhiana Live Media - All Rights Reserved.