Connect with us

ਅਪਰਾਧ

ਝੋਨੇ ਦੀ ਤਸਕਰੀ ਕਰਨ ਦੇ ਦੋਸ਼ ਹੇਠ 8 ਲੋਕ ਗ੍ਰਿਫ਼ਤਾਰ, 7260 ਕੁਇੰਟਲ ਝੋਨੇ ਸਣੇ 7 ਵਾਹਨ ਜ਼ਬਤ

Published

on

8 arrested for paddy smuggling, 7 vehicles including 7260 quintals of paddy seized

ਚੰਡੀਗੜ੍ਹ : ਪੰਜਾਬ ਪੁਲਸ ਨੇ ਸੂਬੇ ਵਿੱਚ ਝੋਨਾ ਖ਼ਰੀਦ ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ 8 ਐੱਫ. ਆਈ. ਆਰਜ਼. ਦਰਜ ਕੀਤੀਆਂ ਹਨ। ਕਾਰਜਕਾਰੀ ਡੀ. ਜੀ. ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਕੁੱਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ ਲਿਆ ਕੇ ਪੰਜਾਬ ਵਿੱਚ ਅਣ-ਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।

ਡੀ. ਜੀ. ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏ. ਡੀ. ਜੀ. ਪੀ. ਵੀ. ਨੀਰਜਾ ਨੂੰ ਸੂਬੇ ਵਿੱਚ ਅਣ-ਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

Facebook Comments

Trending