Connect with us

ਪੰਜਾਬ ਨਿਊਜ਼

ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ ਭਲਕੇ

Published

on

80 new Aam Aadmi clinics will be started in Ludhiana tomorrow

ਲੁਧਿਆਣਾ : ਪੰਜਾਬ ਸਰਕਾਰ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਤਰ੍ਹਾਂ ਮਾਨ ਸਰਕਾਰ ਪੰਜਾਬੀਆਂ ਨੂੰ 580 ਆਮ ਆਦਮੀ ਕਲੀਨਿਕ ਸੌਂਪੇਗੀ। ਇਸ ਤੋਂ ਪਹਿਲਾਂ ਪੰਜਾਬ ‘ਚ 500 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਚੱਲ ਰਹੇ ਹਨ।

80 ਨਵੇਂ ਕਲੀਨਿਕ ਖੋਲ੍ਹਣ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦ ਰਹਿਣਗੇ। ਪੰਜਾਬ ‘ਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ‘ਚ 25,63,489 ਲੋਕ ਹੁਣ ਤੱਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਚ 41 ਤਰ੍ਹਾਂ ਦੇ ਟੈਸਟ ਕਰਾਏ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

Facebook Comments

Advertisement

Trending