Connect with us

ਖੇਤੀਬਾੜੀ

ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC

Published

on

80723 MT procurement of paddy, 34987 MT lifting done - DC Surbhi Malik

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਵਚਨਬੱਧਤਾ ਤਹਿਤ ਝੋਨੇ ਦੀ ਖਰੀਦ ਸੀਜ਼ਨ 2023-2024 ਦੌਰਾਨ ਹੁਣ ਤੱਕ 80723 ਮੀਟ੍ਰਿਕ ਟਨ ਖਰੀਦ ਅਤੇ 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ ‘ਤੇ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਸਮੇਂ ਸਿਰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਂਦੇ ਹੀ ਅਨਾਜ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

Facebook Comments

Trending