Connect with us

ਖੇਡਾਂ

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 80ਵਾਂ ਸਾਲਾਨਾ ਖੇਡ ਸਮਾਰੋਹ

Published

on

80th Annual Sports Festival celebrated at Government College Girls

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 80ਵਾ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ।

ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਈਸ਼ਾ ਰਾਣੀ ਬਾਸਕਟਬਾਲ ਚੈਂਪੀਅਨਸ਼ਿਪ ਗੋਲਡ ਮੈਡਲਿਸਟ, ਸੰਦੀਪ ਰਾਣੀ ਵੇਟਲਿਫਟਰ ਅਤੇ ਕਨਿਸ਼ਕਾ ਧੀਰ ਬਾਸਕਿਟਬਾਲ ਨੇ ਮਸ਼ਾਲ ਰੌਸ਼ਨ ਕੀਤੀ।

ਸ ਜਸਦੇਵ ਸਿੰਘ ਸੇਖੋਂ, ਜੋਨਲ ਕਮਿਸ਼ਨਰ ਜੋਨ ਡੀ ਨਗਰ ਨਿਗਮ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਸਮਾਰੋਹ ਦੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਸੱਦੇ ਤੇ ਪਹੁੰਚੇ ਮਹਿਮਾਨਾਂ ਨੂੰ ਜੀ ਆਇਆ ਆਖਿਆ।

ਸ ਜਸਦੇਵ ਸਿੰਘ ਸੇਖੋ ਅਤੇ ਪ੍ਰਿਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਹਵਾ ਵਿੱਚ ਗੁਬਾਰੇ ਛੱਡ ਕੇ ਖੇਡ ਸਮਾਰੋਹ ਦੇ ਆਰੰਭ ਦਾ ਐਲਾਨ ਕੀਤਾ। ਇਸ ਮੌਕੇ ਤੇ ਸ ਜਸਦੇਵ ਸਿੰਘ ਸੇਖੋ ਨੇ ਬੋਲਦੇ ਹੋਏ ਕਿਹਾ ਕਿ ਖੇਡਾਂ ਮਨੁੱਖੀ ਜਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀਆਂ ਹਨ। ਖੇਡਾਂ ਮਨੁੱਖ ਨੂੰ ਨਿੱਜੀ ਤੌਰ ਤੇ ਮਜਬੂਤ ਬਣਾ ਕੇ ਅਨੁਸ਼ਾਸ਼ਨ ਵਿੱਚ ਜਿਉਣਾ ਸਿਖਾਉਂਦੀਆਂ ਹਨ।

ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥਣਾਂ ਨਾਲ ਖੇਡਾਂ ਸਬੰਧੀ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ।ਉਹਨਾਂ ਨੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਉੱਚੀ ਸੋਚ ਰੱਖਣ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗੱਤਕੇ ਦੀ ਪੇਸ਼ਕਾਰੀ ਦਿੱਤੀ ਗਈ।ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਜੀ ਨੇ ਕਾਲਜ ਦੀਆਂ ਖੇਡ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Facebook Comments

Trending