ਕਰੋਨਾਵਾਇਰਸ

ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਇਟਲੀ ਤੋਂ ਆਏ 84 ਯਾਤਰੀ ਕੋਰੋਨਾ ਪਾਜ਼ੇਟਿਵ

Published

on

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਟਲੀ ਤੋਂ ਪਰਤੇ 84 ਯਾਤਰੀ ਕੋਰੋਨਾ ਪਾਜ਼ੇਟਿਵ ਨਿਕਲੇ ਹਨ। ਸਾਰਿਆਂ ਨੂੰ ਇੰਕਤਾਵਸ ਕਰ ਦਿੱਤਾ ਗਿਆ ਹੈ।

ਬੁੱਧਵਾਰ ਨੂੰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਜ਼ਿਲ੍ਹਾ ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਅਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਪਟਿਆਲਾ ਦੇ ਡੀਸੀ ਸੰਦੀਪ ਹੰਸ, ਏਡੀਸੀ ਗੁਰਪ੍ਰੀਤ ਸਿੰਘ ਥਿੰਦ ਅਤੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਕਟਰ ਹਰਜਿੰਦਰ ਸਿੰਘ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। . ਡੀਸੀ ਅੰਮ੍ਰਿਤਸਰ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।

ਸੂਬੇ ਵਿੱਚ ਤਿੰਨ ਸਰਕਾਰੀ ਹਸਪਤਾਲਾਂ ਦੇ 27 ਡਾਕਟਰ ਅਤੇ 22 ਅਧਿਆਪਕ ਵੀ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 598, ਮੁਹਾਲੀ ਵਿੱਚ 300, ਲੁਧਿਆਣਾ ਵਿੱਚ 203, ਜਲੰਧਰ ਵਿੱਚ 183, ਪਠਾਨਕੋਟ ਵਿੱਚ 163 ਅਤੇ ਅੰਮ੍ਰਿਤਸਰ ਵਿੱਚ 105 ਨਵੇਂ ਕੇਸ ਸਾਹਮਣੇ ਆਏ ਹਨ।

Facebook Comments

Trending

Copyright © 2020 Ludhiana Live Media - All Rights Reserved.