Connect with us

ਅਪਰਾਧ

ਸ਼ਰਾਬ ਦੀ ਸਪਲਾਈ ਦੇਣ ਜਾਂਦਾ ਤਸਕਰ ਗ੍ਰਿਫ਼ਤਾਰ, ਗੱਡੀ ਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

Published

on

Smuggler arrested for supplying liquor, 8 cartons of illicit liquor recovered from vehicle

ਲੁਧਿਆਣਾ : ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨਿਊ ਪ੍ਰੇਮ ਨਗਰ ਦੇ ਵਾਸੀ ਦੇਵਪਾਲ ਸਿੰਘ ਨੂੰ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਏਐੱਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ ‘ਤੇ ਪੁਲਿਸ ਨੇ ਹਾਥੀ ਕੰਪਲੈਕਸ ਦੇ ਲਾਗੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲਿਸ ਨੇ ਕਾਰ ਸਵਾਰ ਦੇਵ ਪਾਲ ਸਿੰਘ ਨੂੰ ਕਾਬੂ ਕਰਕੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਕਾਰ ‘ਚੋਂ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਬਰਾਮਦ ਕੀਤੀਆਂ ਗਈਆਂ।

ਮੁੱਢਲੀ ਤਫ਼ਤੀਸ਼ ਦੇ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸੀ । ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Facebook Comments

Trending