ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਹਰੀ ਝੰਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਹੁਣ ਅਗਲੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ‘ਦਿ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੁਅਲ ਐਂਪਲਾਈਜ਼ ਬਿੱਲ -2020’ ਨੂੰ ਭਲਕੇ ਕੈਬਨਿਟ ਵਿੱਚ ਲਿਆਂਦਾ ਜਾਵੇਗਾ।

ਉੱਥੇ ਹੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਦੇਣੇ ਜਾਰੀ ਹਨ। ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੱਡੀ ਸੌਗਾਤ ਦਿੱਤੀ ਗਈ ਹੈ।
