ਪੰਜਾਬ ਨਿਊਜ਼
ਪੰਜਾਬ ਦੀਵਾਲੀ ਬੰਪਰ 2021 ਦੇ ਨਾਲ ਰਾਤੋ-ਰਾਤ ਕਰੋੜਪਤੀ ਬਣਿਆ ਇਹ ਨੌਜਵਾਨ
Published
3 years agoon

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਸਨ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਇੱਕ ਕਾਰਪੈਂਟਰ ਮਿਸਤਰੀ ਨਰੇਸ਼ ਕੁਮਾਰ ਪੰਜਾਬ ਰਾਜ ਡੀਅਰ ਦੀਵਾਲੀ ਬੰਪਰ 2021 ਦਾ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਪੰਜਾਬ ਸਟੇਟ ਦੀਵਾਲੀ ਬੰਪਰ ਜਿੱਤਣ ਵਾਲੇ 34 ਸਾਲਾ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਬੰਪਰ ਇਨਾਮ ਉਸ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇੱਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤੇਗਾ। ਉਨ੍ਹਾਂ ਕਿਹਾ ਕਿ ਮੇਰੇ ਕੋਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ਬਦ ਨਹੀਂ ਹਨ, ਜਿਨ੍ਹਾਂ ਦੇ ਆਸ਼ੀਰਵਾਦ ਨਾਲ ਮੈਨੂੰ ਇਹ ਇਨਾਮ ਮਿਲਿਆ ਹੈ।
ਉੱਥੇ ਹੀ ਨਰੇਸ਼ ਨੇ ਅੱਗੇ ਦੱਸਿਆ ਕਿ ਸਭ ਤੋਂ ਪਹਿਲਾਂ ਮੈਂ ਇਨਾਮੀ ਰਾਸ਼ੀ ਨਾਲ ਨਵਾਂ ਘਰ ਬਣਾਵਾਂਗਾ, ਜੋ ਕਿ ਲੰਬੇ ਸਮੇਂ ਤੋਂ ਮੇਰਾ ਸੁਪਨਾ ਸੀ। ਨਰੇਸ਼ ਨੇ ਇਨਾਮੀ ਰਾਸ਼ੀ ਇਕੱਠੀ ਕਰਨ ਲਈ ਇੱਥੇ ਲਾਟਰੀ ਵਿਭਾਗ ਦੇ ਅਧਿਕਾਰੀ ਕੋਲ ਟਿਕਟ ਅਤੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਲਾਟਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਨਾਮੀ ਰਾਸ਼ੀ ਜਲਦੀ ਹੀ ਉਸਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾ ਦਿੱਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ ਏ-689984 ਅਤੇ ਬੀ-997538 (2 ਕਰੋੜ ਰੁਪਏ ਪ੍ਰਤੀ ਟਿਕਟ) ਨੂੰ ਦਿੱਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ 1 ਕਰੋੜ ਰੁਪਏ ਦਾ ਦੂਜਾ ਇਨਾਮ ਟਿਕਟ ਨੰ. ਏ-875367 ਨੂੰ ਮਿਲਿਆ ਹੈ। ਉਨਾਂ ਅੱਗੇ ਕਿਹਾ ਕਿ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟਾਂ ਏ-689984 ਅਤੇ ਬੀ-997538 ਕ੍ਰਮਵਾਰ ਲੁਧਿਆਣਾ ਅਤੇ ਪਟਿਆਲਾ ਤੋਂ ਵਿਕੀਆਂ ਹਨ।
You may like
-
ਪੰਜਾਬ ‘ਚ ਆਈਫੋਨ 11 ਲਈ ਦੋਸਤ ਦਾ ਕ/ਤਲ, ਲਾ/ਸ਼ ਦੇ ਕੀਤੇ ਟੁਕੜੇ
-
ਪਟਿਆਲਾ ਬੱਸ ਸਟੈਂਡ ‘ਤੇ ਜਬਰਦਸਤ ਹੰਗਾਮਾ, ਜਾਨ ਬਚਾਉਣ ਲਈ ਭੱਜੇ ਲੋਕ
-
ਪੰਜਾਬ ਦੇ ਇਸ ਜ਼ਿਲ੍ਹੇ ‘ਚ 2 ਦਿਨਾਂ ਲਈ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ…
-
ਪਟਿਆਲਾ ਦੇ ਵਾਰਡ ਨੰਬਰ 34 ਤੇ 40 ‘ਤੇ ਜਬਰਦਸਤ ਹੰਗਾਮਾ, ਭਾਜਪਾ ਨੇ ਲਾਏ ਗੰਭੀਰ ਦੋਸ਼
-
ਪੰਜਾਬ ‘ਚ ਵੱਡਾ ਹਾ. ਦਸਾ, 3 ਭਰਾਵਾਂ ਦੀ ਇੱਕੋ ਝਟਕੇ ‘ਚ ਮੌਕੇ ‘ਤੇ ਹੀ ਮੌ. ਤ
-
ਵਿਦਿਆਰਥੀਆਂ ਨੂੰ ਰੀਲ ਬਣਾਉਣੀ ਪਈ ਮਹਿੰਗੀ, ਇੱਕ ਦੀ ਮੌਕੇ ‘ਤੇ ਹੀ ਮੌਤ