ਮਿਲੀ ਜਾਣਕਾਰੀ ਅਨੁਸਾਰ ਸਥਾਨਕ ਕੇਂਦਰੀ ਜੇਲ੍ਹ ਵਿਚੋਂ ਬੈਟਰੀਆਂ ਤੇ ਸਿੰਮ ਕਾਰਡਾਂ ਸਮੇਤ ਲਾਵਾਰਸ ਦੋ ਮੋਬਾਈਲ ਫ਼ੋਨ ਮਿਲਣ ‘ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਪਹਿਲਾਂ ਵੀ ਇਸ ਤਰਾਂ ਦੇ ਮਾਮਲੇ ਸਾਹਮਣੇ ਆਏ ਹਨ ਜਿਵੇ ਥੋੜੇ ਦਿਨ ਪਹਿਲਾਂ ਹੀ ਪੰਜਾਬ ਦੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਜੇਲ੍ਹ ‘ਚੋਂ ਫਿਰ ਮੋਬਾਈਲ ਫੋਨ ਬਰਾਮਦ ਹੋਇਆ ਸੀ । ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ । ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸਾਸ਼ਨ ਵੱਲੋਂ ਸਰਚ ਆਪ੍ਰੇਸ਼ਨ ਦੌਰਾਨ ਜੇਲ੍ਹ ਅੰਦਰ ਕੂੜੇ ਦੇ ਢੇਰ ਉਪਰੋਂ ਲਵਾਰਸ ਮਿਲੇ ਪੈਕਟ ਵਿਚੋਂ ਮੋਬਾਈਲ ਫੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ ਸੀ । ਜਿਸ ਦੀ ਪੜਤਾਲ ਸਬੰਧੀ ਜੇਲ੍ਹ ਅਧਿਕਾਰੀਆਂ ਵੱਲੋਂ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ । ਪੁਲਿਸ ਨੇ ਫਿਲਹਾਲ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ।
