ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ ਵਾਟਰ-ਸੀਵਰੇਜ ਕੁਨੈਕਸ਼ਨ ਲੈਣਾ ਚਾਹੁੰਦੇ ਹੋ ਤਾਂ ਇਸ ਲਈ ਨਗਰ ਨਿਗਮ, ਨਗਰ ਕੌਂਸਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੱਕਰ ਲਗਾਉਣ ਦੀ ਲੋੜ ਨਹੀਂ ਹੈ। ਤੁਸੀਂ ਆਪਣੇ ਨਜ਼ਦੀਕੀ ਸੇਵਾ ਕੇਂਦਰ ‘ਤੇ ਜਾ ਕੇ ਪਾਣੀ ਦੇ ਸੀਵਰੇਜ ਕੁਨੈਕਸ਼ਨ ਲਈ ਅਰਜ਼ੀ ਦੇ ਸਕਦੇ ਹੋ। ਲੋਕਲ ਬਾਡੀ ਵਿਭਾਗ ਦੀਆਂ ਕਈ ਸੇਵਾਵਾਂ ਨੂੰ ਸੇਵਾ ਕੇਂਦਰ ਨਾਲ ਜੋੜਿਆ ਗਿਆ ਹੈ। ਤੁਸੀਂ ਪਾਣੀ ਤੇ ਸੀਵਰੇਜ ਦੇ ਬਿੱਲ ਵਿਚ ਨਾਮ ਬਦਲਣ ਲਈ ਸੇਵਾ ਕੇਂਦਰਾਂ ਵਿਚ ਵੀ ਅਰਜ਼ੀ ਦੇ ਸਕਦੇ ਹੋ।

ਉੱਥੇ ਹੀ ਡੀਸੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਵੱਧ ਤੋਂ ਵੱਧ ਸੇਵਾਵਾਂ ਸ਼ਾਮਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਸੇਵਾ ਕੇਂਦਰ ਵਿਖੇ ਪਾਣੀ ਦੇ ਸੀਵਰੇਜ ਦਾ ਕੁਨੈਕਸ਼ਨ ਲੈਣ, ਪਾਣੀ ਦੇ ਸੀਵਰੇਜ ਦੇ ਬਿੱਲ ਵਿਚ ਨਾਮ ਬਦਲਣ ਲਈ ਫਾਇਰ ਬ੍ਰਿਗੇਡ ਤੋਂ ਐਨਓਸੀ ਇਸ ਨਾਲ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ ਅਤੇ ਉਨ੍ਹਾਂ ਦੇ ਕੰਮ ਵੀ ਆਸਾਨੀ ਨਾਲ ਹੋ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਚੰਨੀ ਸਰਕਾਰ ਵੱਲੋਂ ਸੀਵਰੇਜ ਅਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
