ਅਪਰਾਧ
ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ
Published
3 years agoon
ਲੁਧਿਆਣਾ : ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਜਿੰਦਿਆਂ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸਤਨਾਮ ਸਿੰਘ ਵਾਸੀ ਪਿੰਡ ਮੱਲੂਵਾਲੀਆ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ।
ਪੁਲਿਸ ਨੇ ਉਸ ਨੂੰ ਬੀਤੀ ਰਾਤ ਸੂਫ਼ੀਆ ਚੌਕ ਨੇੜਿਓ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਇਹ ਹੈਰੋਇਨ ਪਿੰਡ ਕੀਮੇਵਾਲਾ ਵਿਚ ਰਹਿਣ ਵਾਲੇ ਮਨਜੀਤ ਸਿੰਘ ਪਾਸੋਂ ਖ਼ਰੀਦ ਕੇ ਲਿਆਇਆ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾਂਦੀ ਹੈ।
ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਇਕ ਮਾਮਲਾ ਦੁੱਗਰੀ ਥਾਣੇ ਵਿਚ ਦਰਜ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
