ਪੰਜਾਬੀ
ਹਲਕਾ ਦੱਖਣੀ ਤੇ ਆਤਮ ਨਗਰ ‘ਚ ਸਭ ਤੋਂ ਵੱਧ ਆਬਾਦੀ ਹੈ ਪੱਛੜੀਆਂ ਸ਼੍ਰੇਣੀਆਂ ਦੀ – ਬਾਵਾ
Published
3 years agoon

ਲੁਧਿਆਣਾ : ਹਲਕਾ ਦੱਖਣੀ ‘ਚ ਸੀਨੀਅਰ ਕਾਂਗਰਸੀ ਆਗੂ ਕਿ੍ਸਨ ਕੁਮਾਰ ਬਾਵਾ ਚੇਅਰਮੈਨ ਪੀ. ਐੱਸ. ਆਈ. ਡੀ. ਸੀ. ਦੀ ਅਗਵਾਈ ਹੇਠ ਸਿਮਰਨ ਪੈਲੇਸ ਵਿਖੇ ਇਕ ਵਿਸ਼ਾਲ ਵਰਕਰ ਮੀਟਿੰਗ ਕੀਤੀ ਗਈ, ਜਿਸ ‘ਚ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਲੁਧਿਆਣਾ ਸ਼ਹਿਰੀ ਰਾਜੀਵ ਰਾਜਾ ਅਤੇ ਨਿੱਕੀ ਰਿਆਤ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਜੀਵ ਰਾਜਾ ਨੂੰ ਹਾਈਕਮਾਨ ਵਲੋਂ ਹਲਕਾ ਦੱਖਣੀ ਅਤੇ ਹਲਕਾ ਆਤਮ ਨਗਰ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਮੌਕੇ ਬਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਸ੍ਰੀ ਰਾਹੁਲ ਗਾਂਧੀ ਦੇ ਹੁਕਮਾਂ ਅਨੁਸਾਰ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜ਼ਿਲ੍ਹਾ ਕਾਂਗਰਸ ਦੀ ਮਜਬੂਤੀ ਲਈ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਾਰੇ ਵਰਗਾਂ ਦੀ ਬਿਹਤਰੀ ਲਈ ਫ਼ੈਸਲੇ ਲੈ ਰਹੀ ਹੈ ਅਤੇ ਨਵਜੋਤ ਸਿੰਘ ਸਿੱਧੂ ਦਾ 13 ਨੁਕਾਤੀ ਪ੍ਰੋਗਰਾਮ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਬਦਲ ਦੇਵੇਗਾ। ਇਸ ਮੌਕੇ ਰਾਜੀਵ ਰਾਜਾ ਨੇ ਕਿਹਾ ਕਿ ਸਾਡੇ ਸਾਰੇ ਵਰਕਰਾਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਹਲਕਾ ਸਾਊਥ ਅਤੇ ਆਤਮ ਨਗਰ ਦੀ ਜਿੱਤ ਕਾਂਗਰਸ ਦੇ ਉਮੀਦਵਾਰ ਨੂੰ ਦੇਣੀ ਹੈ ਤਾਂ ਜੋ ਇਨ੍ਹਾਂ ਇਲਾਕਿਆਂ ਨੂੰ ਮੌਕਾਪ੍ਰਸਤ ਲੋਕਾਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਪੰਜਾਬ ਵਿਚੋਂ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲਾ ਹਲਕਾ ਹੈ ਪਰ ਚੁਣੇ ਹੋਏ ਨੁਮਾਇੰਦਿਆਂ ਕਾਰਨ ਉਹ ਵਿਕਾਸ ਨਹੀਂ ਹੋ ਸਕਿਆ, ਜੋ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਿ੍ਸ਼ਨ ਕੁਮਾਰ ਬਾਵਾ 45 ਸਾਲਾਂ ਤੋਂ ਕਾਂਗਰਸ ਦੀ ਸੇਵਾ ਕਰ ਰਹੇ ਹਨ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੇ ਸਰੀਰ ‘ਤੇ ਗੋਲੀਆਂ ਵੀ ਖਾਧੀਆਂ ਸਨ, ਜਿਸ ਦੌਰਾਨ ਦੋ ਸਾਥੀ ਵੀ ਮਾਰੇ ਗਏ ਸਨ ਪਰ ਉਨ੍ਹਾਂ ਅੱਜ ਤੱਕ ਕਾਂਗਰਸ ਪਾਰਟੀ ਦਾ ਝੰਡਾ ਮਜ਼ਬੂਤ ਹੱਥਾਂ ਨਾਲ ਫੜਿਆ ਹੋਇਆ ਹੈ।
You may like
-
ਪੰਜਾਬ ਦੇ ਕਾਂਗਰਸੀ ਆਗੂ ਖਿਲਾਫ ED ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜ਼ਬਤ
-
ਦੁਖਦ ਖ਼ਬਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦੇ ਘਰ ਸੋਗ ਦੀ ਲਹਿਰ
-
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿ.ਰਾਸਤ ‘ਚ, ਜਾਣੋ ਕਿਉਂ…
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵੱਡਾ ਸਵਾਲ: ਕੀ ਰਾਜਾ ਵੜਿੰਗ ਨੂੰ ਛੱਡਣੀ ਪਵੇਗੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ?
-
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਅਸਤੀਫਾ ਦੇ ਦਿੱਤਾ ਹੈ