Connect with us

ਧਰਮ

ਸਾਹਿਬਜ਼ਾਦਿਆਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ

Published

on

Held Gurmat Samagam in memory of Sahibzada

ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਇਆ ਨਗਰ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਰਾਗੀ ਭਾਈ ਕਸ਼ਮੀਰ ਸਿੰਘ ਨੇ ਸੰਗਤ ਨੂੰ ਕੀਰਤਨ ਰਾਹੀਂ ਸਾਹਿਬਜ਼ਾਦਿਆਂ ਦੀ ਜੀਵਨੀ ਤੋਂ ਜਾਣੂੰ ਕਰਵਾਇਆ।

ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਜੀਵਨੀ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬੱਚੇ ਤਿ੍ਪਤ ਕੌਰ ਅਤੇ ਜ਼ੋਬਨਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ। ਕੋਮਲਪ੍ਰੀਤ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਵਰਣਨ ਕੀਤਾ ਅਤੇ ਕਈ ਬੱਚਿਆਂ ਨੇ ਕਵਿਤਾਵਾਂ ਪੇਸ਼ ਕੀਤੀਆਂ।

ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਨੈਸ਼ਨਲ ਐਵਾਰਡੀ ਨੇ ਖੋਜ ਭਰਪੂਰ ਭਾਸ਼ਨ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜ਼ਰੂਰ ਜਾਣੂੰ ਕਰਵਾਉਣਾ ਚਾਹੀਦਾ ਹੈ। ਸਮਾਗਮ ‘ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਪ੍ਰਧਾਨ ਕਰਤਾਰ ਸਿੰਘ ਬਾਵਾ ਤੇ ਚੇਅਰਮੈਨ ਰਣਜੀਤ ਸਿੰਘ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Facebook Comments

Trending