ਪੰਜਾਬ ਨਿਊਜ਼
ਵਿਦਿਆਰਥੀਆਂ ਦੇ ਸਿੱਖਣ ਪੱਧਰ ‘ਚ ਸੁਧਾਰ ਲਈ ‘ਪੜ੍ਹਨ ਮੁਹਿੰਮ’ ਸੂਬੇ ਭਰ ‘ਚ ਸ਼ੁਰੂ
Published
3 years agoon

ਐੱਸਏਐੱਸ ਨਗਰ : ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਅਜੋਏ ਸਰਮਾ ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਦੀਪ ਕੁਮਾਰ ਅਗਰਵਾਲ ਡੀਜੀਐੱਸਈ ਪੰਜਾਬ ਦੀ ਅਗਵਾਈ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 100 ਦਿਨਾਂ ਪੜ੍ਹਨ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਗਈ।
ਇਸ ਸਬੰਧੀ ਸ੍ਰੀ ਅਗਰਵਾਲ ਨੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਡਾਇਟ ਪ੍ਰਿੰਸੀਪਲਾਂ ਅਤੇ ਹੋਰ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਪੜ੍ਹਨ ਮੁਹਿੰਮ ਨੂੰ ਸਫਲ ਬਣਾਉਣ ਲਈ ਉਤਸ਼ਾਹਿਤ ਕੀਤਾ।
ਇਸ ਸਬੰਧੀ ਜਰਨੈਲ ਸਿੰਘ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਰੋਜਾ ਪੜ੍ਹਨ ਮੁਹਿੰਮ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਕਰਨ ਹਿੱਤ 1 ਜਨਵਰੀ ਤੋਂ ਸ਼ੁਰੂ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਪੜ੍ਹਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਕੀਤੀਆਂ ਗਈਆਂ ਹਨ ਜਿਸ ਸਦਕਾ ਸਮੂਹ ਸਕੂਲਾਂ ਨੂੰ ਅਗਵਾਈ ਮਿਲੇਗੀ ।
ਸਿੱਖਿਆ ਬੁਲਾਰੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸਬੰਧਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ।
You may like
-
PSEB ਦੇ ਵਿਦਿਆਰਥੀ ਕਿਰਪਾ ਕਰਕੇ ਧਿਆਨ ਦਿਓ…ਇਹ ਕਲਾਸਾਂ ਨੂੰ ਬਦਲ ਦੇਣਗੀਆਂ 29 ਕਿਤਾਬਾਂ
-
ਵਿਦਿਆਰਥੀਆਂ ਲਈ ਖਾਸ ਖਬਰ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ
-
PSEB ਨੇ ਖੋਲ੍ਹਿਆ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਪੋਰਟਲ, ਫਾਰਮ ਭਰਨ ‘ਚ ਦੇਰੀ ਹੋਣ ‘ਤੇ ਲਗਾਇਆ ਜਾਵੇਗਾ ਭਾਰੀ ਜੁਰਮਾਨਾ
-
PSEB 10ਵੀਂ ਦੇ ਨਤੀਜੇ ਘੋਸ਼ਿਤ, ਇਸ ਸਿੱਧੇ ਲਿੰਕ ਤੋਂ ਕਰੋ ਚੈੱਕ
-
PSEB 10ਵੀਂ ਦਾ ਨਤੀਜਾ: ਇਸ ਦਿਨ 10ਵੀਂ ਦਾ ਨਤੀਜਾ ਕੀਤਾ ਜਾ ਸਕਦਾ ਹੈ ਜਾਰੀ , ਇਸ ਤਰ੍ਹਾਂ ਦੇਖੋ
-
PSEB ਨੇ 5ਵੀਂ ਦੀ ਪ੍ਰੀਖਿਆ ਦਾ ਨਤੀਜਾ ਆਉਣ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਤੇ ਇਹ ਨਿਰਦੇਸ਼