ਇੰਡੀਆ ਨਿਊਜ਼
ਫਰੰਟ ਲਾਈਨ ਵਰਕਰਾਂ ਤੇ 60 + ਨੂੰ ਅੱਜ ਤੋਂ ਲੱਗੇਗੀ ਵੈਕਸੀਨ ਦੀ ਬੂਸਟਰ ਡੋਜ਼
Published
3 years agoon
ਨਵੀਂ ਦਿੱਲੀ : ਸਿਹਤ ਕਾਮਿਆਂ, ਫਰੰਟ ਲਾਈਨ ਵਰਕਰਾਂ ਤੇ ਗੰਭੀਰ ਰੋਗਾਂ ਦੇ ਸ਼ਿਕਾਰ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੈਕਸੀਨ ਦੀ ਤੀਜੀ ਡੋਜ਼ ਲਾਈ ਜਾਵੇਗੀ। ਚੋਣਾਂ ਵਾਲੇ ਸੂਬਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ’ਚ ਚੋਣ ਡਿਊਟੀ ’ਚ ਲਾਏ ਜਾਣ ਵਾਲੇ ਮੁਲਾਜ਼ਮਾਂ ਨੂੰ ਵੀ ਇਹਤਿਆਤੀ ਡੋਜ਼ ਲਾਈ ਜਾਵੇਗੀ ਕਿਉਂਕਿ ਇਨ੍ਹਾਂ ਨੂੰ ਵੀ ਫਰੰਟ ਲਾਈਨ ਵਰਕਰਾਂ ਦੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਐਤਵਾਰ ਨੂੰ ਟਵੀਟ ’ਚ ਕਿਹਾ ਕਿ ਇਕ ਕਰੋੜ ਤੋਂ ਜ਼ਿਆਦਾ ਸਿਹਤ ਕਾਮਿਆਂ, ਫਰੰਟ ਲਾਈਨ ਵਰਕਰਾਂ ਤੇ ਸੀਨੀਅਰ ਨਾਗਰਿਕਾਂ ਨੂੰ ਇਹਤਿਆਤੀ ਡੋਜ਼ ਲੈਣ ਲਈ ਐੱਸਐੱਮਐੱਸ ਜ਼ਰੀਏ ਸੂਚਨਾ ਦਿੱਤੀ ਗਈ ਹੈ ਇਹਤਿਆਤੀ ਡੋਜ਼ ’ਚ ਲਾਭ ਪਾਤਰੀਆਂ ਨੂੰ ਉਸੇ ਵੈਕਸੀਨ ਦੀ ਡੋਜ਼ ਲਾਈ ਜਾਵੇਗੀ ਜਿਸ ਦੀਆਂ ਉਨ੍ਹਾਂ ਨੂੰ ਪਹਿਲਾਂ ਦੋ ਡੋਜ਼ਾਂ ਲੱਗੀਆਂ ਹੋਣਗੀਆਂ। ਦੂਜੀ ਡੋਜ਼ ਤੇ ਇਹਤਿਆਤੀ ਡੋਜ਼ ਵਿਚਾਲੇ ਨੌਂ ਮਹੀਨਿਆਂ ਜਾਂ 39 ਹਫ਼ਤਿਆਂ ਦਾ ਵਕਫ਼ਾ ਹੋਵੇਗਾ।
ਕੋਰੋਨਾ ਦੀ ਵੈਕਸੀਨ ਡੋਜ਼ ਉਹੀ ਵੈਕਸੀਨ ਹੋਵੇਗੀ ਜੋ ਪਹਿਲੀ ਅਤੇ ਦੂਜੀ ਡੋਜ਼ ਵਾਂਗ ਦਿੱਤੀ ਗਈ ਸੀ। ਸਰਕਾਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਕੋਵਿਸ਼ੀਲਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ, ਉਨ੍ਹਾਂ ਨੂੰ ਵੀ ਕੋਵਿਸ਼ੀਲਡ ਦੀ ਤੀਜੀ ਖੁਰਾਕ ਦਿੱਤੀ ਜਾਵੇਗੀ।
You may like
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਦੇਵਕੀ ਦੇਵੀ ਜੈਨ ਕਾਲਜ ਵਿਖੇ ਲਗਾਇਆ ਕੋਵਿਡ -19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ
-
15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
-
ਸ਼ਹਿਰ ‘ਚ ਕੋਰੋਨਾ ਦੇ 36 ਨਵੇਂ ਮਾਮਲੇ, ਟੀਕੇ ਦੀਆਂ ਦੋਵੇਂ ਖੁਰਾਕਾਂਲੈਣ ਦੇ ਬਾਵਜੂਦ ਮਰੀਜ਼ ਨੇ ਤੋੜਿਆ ਦਮ
-
ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ
