ਪੰਜਾਬ ਨਿਊਜ਼
ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ’ਚ ਸ਼ਾਮਲ, ਕੈਪਟਨ ਖ਼ਿਲਾਫ਼ ਲੜ ਸਕਦੇ ਨੇ ਚੋਣ
Published
3 years agoon
 
																								
ਪਟਿਆਲਾ : ਪਟਿਆਲਾ ਦੇ ਸਾਬਕਾ ਮੇਅਰ ਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਣ ਦੇ ਵੀ ਸੰਕੇਤ ਦਿੱਤੇ ਹਨ।
ਜੇਕਰ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਦਿੱਤੇ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਹਲਕਾ ਹੈ ਪਰ ਅਜੇ ਤਕ ਉਨ੍ਹਾਂ ਵਲੋਂ ਕਿਸੇ ਹਲਕੇ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਨੇ ਹੁਣ ਤਕ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰਿਆਂ ਦੀ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕਾਂਗਰਸ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ’ਤੇ ਕਿਸ ਉਮੀਦਵਾਰ ਨੂੰ ਮੈਦਾਨ ਵਿਚ ਉਤਾਰ ਦੀ ਹੈ। ਹੁਣ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ ਤਾਂ ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੈਦਾਨ ਉਤਾਰ ਸਕਦੀ ਹੈ।
You may like
- 
    ਨਵਜੋਤ ਸਿੱਧੂ ਨੇ 5 ਮਹੀਨਿਆਂ ‘ਚ ਘਟਾਇਆ 33 ਕਿਲੋ ਭਾਰ, ਜਾਣੋ ਕਿਵੇਂ… 
- 
    ਕੈਂਸਰ ਨਾਲ ਲੜ ਰਹੀ ਨਵਜੋਤ ਕੌਰ ਸਿੱਧੂ ਬਾਰੇ ਵੱਡੀ ਖਬਰ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ 
- 
    ਕਪਿਲ ਸ਼ਰਮਾ ਦੇ ਸ਼ੋਅ ‘ਚ ਨਜ਼ਰ ਆਉਣਗੇ ਨਵਜੋਤ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋ ਰਿਹਾ ਹੈ ਵਾਇਰਲ 
- 
    ਜਾਣੋ ਕੌਣ ਹੈ ਇਨਾਇਤ ਰੰਧਾਵਾ ਜੋ ਬਣੇਗੀ ਨਵਜੋਤ ਸਿੱਧੂ ਦੇ ਘਰ ਦੀ ਨੂੰਹ 
- 
    ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ 
- 
    ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ 
