ਪੰਜਾਬੀ
ਰਾਜੇਵਾਲ ਨੇ ਕਾਂਗਰਸ ਤੇ ਅਕਾਲੀ ਦਲ ਸਮੇਤ ਆਪ ਨੂੰ ਪੰਜਾਬ ਦੀ ਬਰਬਾਦੀ ਲਈ ਦੱਸਿਆ ਜ਼ਿੰਮੇਵਾਰ
Published
3 years agoon
ਸਮਰਾਲਾ (ਲੁਧਿਆਣਾ ) : ਪੰਜਾਬ ਦੇ ਚੋਣ ਦੰਗਲ ’ਚ ਸੂਬੇ ਦੀਆਂ ਰਵਾਇਤੀ ਪਾਰਟੀਆਂ ਨੂੰ ਟੱਕਰ ਦੇਣ ਲਈ ਚੋਣਾਂ ਲੜ ਰਹੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਚਿਹਰੇ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਾਂਗਰਸ ਤੇ ਅਕਾਲੀ ਦਲ ਸਮੇਤ ਆਮ ਆਦਮੀ ਪਾਰਟੀ ਨੂੰ ਵੀ ਸਿਆਸੀ ਰਗੜੇ ਲਾਉਂਦਿਆਂ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਦੱਸਿਆ ਹੈ।
ਰਾਜੇਵਾਲ ਜਿਹੜੇ ਕਿ ਸਮਰਾਲਾ ਵਿਧਾਨ ਸਭਾ ਸੀਟ ਤੋਂ ਮੋਰਚੇ ਵੱਲੋਂ ਚੋਣ ਲੜ ਰਹੇ ਹਨ, ਨੇ ਸਮਰਾਲਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆ ਸੂਬੇ ਦੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ‘ਤੇ ਰੇਤਾ, ਬੱਜਰੀ, ਸ਼ਰਾਬ, ਕੇਬਲ, ਟਰਾਂਸਪੋਰਟ ਸਮੇਤ ਕਈ ਹੋਰ ਨਾਜਾਇਜ਼ ਕਾਰੋਬਾਰਾਂ ਰਾਹੀਂ ਸਾਲਾਨਾ 1 ਲੱਖ ਕਰੋੜ ਰੁਪਏ ਦੀ ਲੁੱਟ ਕੀਤੇ ਜਾਣ ਦੇ ਵੱਡੇ ਇਲਜ਼ਾਮ ਲਗਾਏ ਹਨ।
ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ‘ਚ ਅੰਦਰਖਾਤੇ ਇੱਕ-ਮਿੱਕ ਹੋਣ ਦੀ ਗੱਲ ਆਖਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਪੰਜਾਬ ਵਿਰੋਧੀ ਏਜੰਡੇ ‘ਤੇ ਕੰਮ ਕਰਨ ਦਾ ਦੋਸ਼ ਲਾਇਆ।
ਸਾਰੀਆਂ ਪਾਰਟੀਆਂ ‘ਤੇ ਟਿਕਟਾਂ ਵੇਚੇ ਜਾਣ ਦੇ ਦੋਸ਼ ਲਾਉਂਦਿਆ ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕਰਨ ਵਾਲੇ ਉਮੀਦਵਾਰਾਂ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਲਈ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਪਏ ਗੰਦ ਨੂੰ ਸਾਫ ਕਰਨ ਦਾ ਬੀੜਾ ਚੁੱਕਿਆ ਹੈ।
You may like
-
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਗ੍ਰਿਫਤਾਰ, ਜਾਣੋ ਕਾਰਨ
-
ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ
-
ਅੰਦੋਲਨ ਬਿਨਾਂ ਹੱਲ ਨਹੀਂ ਹੋਣਗੇ ਚੰਡੀਗੜ੍ਹ ਅਤੇ ਪਾਣੀਆਂ ਦੇ ਮਸਲੇ: ਬਲਬੀਰ ਰਾਜੇਵਾਲ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
