ਪੰਜਾਬੀ
ਜਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ‘ਚ 261 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖਲ
Published
3 years agoon
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ 261 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ ਹਨ। ਜਦ ਕਿ ਆਖਰੀ ਦਿਨ 97 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ । ਪ੍ਰਾਪਤ ਹੋਏ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਅੱਜ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਿੰਦਰ ਕੁਮਾਰ ਸ਼ਰਮਾ ਨੇ ਦਿੱਤੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਪਹਿਲੇ ਦਿਨ 5 ਉਮੀਦਵਾਰਾਂ ਵਲੋਂ, ਦੂਸਰੇ ਦਿਨ 13 ਉਮੀਦਵਾਰਾਂ ਵਲੋਂ, ਤੀਸਰੇ ਦਿਨ 25 ਉਮੀਦਵਾਰਾਂ ਵਲੋਂ, ਚੌਥੇ ਦਿਨ 36 ਉਮੀਦਵਾਰਾਂ ਵਲੋਂ ਪੰਜਵੇਂ ਦਿਨ 85 ਅਤੇ ਆਖਰੀ ਦਿਨ 97 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ।
ਸ੍ਰੀ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖੰਨਾ ਤੋਂ 10, ਵਿਧਾਨ ਸਭਾ ਹਲਕਾ ਸਮਰਾਲਾ ਤੋ 5, ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 14, ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ 3, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ 10, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ 4, ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ 3 ਨੇ ਨਾਮਜਦਗੀ ਦਾਖ਼ਲ ਕੀਤੀ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ 8, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ 13, ਵਿਧਾਨ ਸਭਾ ਹਲਕਾ ਪਾਇਲ ਤੋਂ 11, ਵਿਧਾਨ ਸਭਾ ਹਲਕਾ ਦਾਖਾ ਤੋਂ 5, ਵਿਧਾਨ ਸਭਾ ਹਲਕਾ ਰਾਏਕੋਟ ਤੋਂ 7 ਅਤੇ ਵਿਧਾਨ ਸਭਾ ਹਲਕਾ ਜਗਰਾਓਂ ਤੋਂ 6 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ।
You may like
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਲੁਧਿਆਣਾ ਦੇ 175 ਉਮੀਦਵਾਰਾਂ ਵਿੱਚੋਂ 139 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
-
ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ
