ਪੰਜਾਬੀ
ਬਾਬਾ ਮੋਤੀ ਰਾਮ ਮਹਿਰਾ ਸਮਾਜ ਦੇ ਲੋਕਾਂ ਨੇ ਇਯਾਲੀ ਦੀ ਹਮਾਇਤ ਦਾ ਐਲਾਨ
Published
3 years agoon

ਮੁੱਲਾਂਪੁਰ (ਲੁਧਿਆਣਾ ) : ਪੰਜਾਬ ਵਿਧਾਨ ਸਭਾ ਚੋਣ ਲਈ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਤੇਜ਼ ਤਰਾਰ ਚੋਣ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ, ਜਦ ਪਿੰਡ ਪਮਾਲ ਬਾਬਾ ਮੋਤੀ ਰਾਮ ਮਹਿਰਾ ਸਮਾਜ ਦੇ ਵੱਡੀ ਗਿਣਤੀ ‘ਚ ਲੋਕਾਂ ਨੇ ਇਯਾਲੀ ਨੂੰ ਵੋਟ ਖੁੱਲ੍ਹੀ ਹਮਾਇਤ ਦਾ ਐਲਾਨ ਕਰ ਦਿੱਤਾ।
ਵੋਟ ਦੀ ਅਪੀਲ ਲਈ ਪਮਾਲ ਪਹੁੰਚੇ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਪਛੜੀਆਂ ਸ਼੍ਰੇਣੀਆਂ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਵਲੋਂ ਮਾਤਾ ਗੁਜਰ ਕੌਰ, ਛੋਟੇ ਸਾਹਿਬਜ਼ਾਦਿਆਂ ਦੀ ਸੇਵਾ ਅਤੇ ਬਾਬਾ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਪੰਨਾ ਹੈ।
ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਤਾਕਤ ਨਾਲ ਮੈਨੂੰ ਮੁੜ ਐੱਮ.ਐੱਲ.ਏ ਚੁਣ ਕੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਈ ਜਾਵੇ।
ਤੱਕੜੀ ਚੋਣ ਨਿਸ਼ਾਨ ਨੂੰ ਵੋਟ ਦੀ ਅਪੀਲ ਲਈ ਪਹੁੰਚੇ ਇਯਾਲੀ ਦਾ ਪਮਾਲ ‘ਚ ਅਵਤਾਰ ਸਿੰਘ, ਹਰਬੰਸ ਸਿੰਘ, ਜਗਸੀਰ ਸਿੰਘ, ਮੋਹਣ ਸਿੰਘ, ਅਮਰਜੀਤ ਸਿੰਘ, ਪੰਚ ਬੇਅੰਤ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਜਸਪ੍ਰੀਤ ਸਿੰਘ, ਪੰਚ ਕੁਲਵੰਤ ਕੌਰ, ਨੀਲੂ ਸਿੰਘ, ਬਲਵਿੰਦਰ ਸਿੰਘ, ਬੂਟਾ ਸਿੰਘ ਪਮਾਲੀ, ਸੈਦਾ ਮੁਹੰਮਦ, ਮਨਦੀਪ ਸਿੰਘ ਅਤੇ ਦਰਜਨਾਂ ਮਹਿਲਾਵਾਂ ਨੇ ਨਿੱਘਾ ਸਵਾਗਤ ਕੀਤਾ।
You may like
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦਾਖਾ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਹਲਕਾ ਦਾਖਾ ਵਾਸੀਆਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ – ਇਯਾਲੀ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ