ਪੰਜਾਬੀ
ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਉਮੀਦਵਾਰ ਕੜਵਲ ਵਲੋਂ ਮੀਟਿੰਗਾਂ ਦਾ ਦੌਰ ਤੇਜ਼
Published
3 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 45 ਵਿਖੇ ਸਥਿਤ ਗੁਰੂ ਗਿਆਨ ਵਿਹਾਰ ਦੇ ਸੈਕਟਰ 1-ਬੀ. ਵਿਚ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਜੰਗੀ ਵਲੋਂ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਹੱਕ ਚ ਭਰਵੀਂ ਚੋਣ ਮੀਟਿੰਗ ਕਰਵਾਈ ਗਈ।
ਇਸ ਮੌਕੇ ਉਮੀਦਵਾਰ ਕਮਲਜੀਤ ਸਿੰਘ ਕੜਵਲਨੇ ਕਾਂਗਰਸ ਪਾਰਟੀ ਦੀ ਨੀਤੀਆਂ ਤੋਂ ਇਲਾਕਾ ਨਿਵਾਸੀਆਂ ਨੂੰ ਜਾਣੂ ਕਰਵਾਉਂਦੇ ਹੋਏ ਆਉਣ ਵਾਲੀ 20 ਫਰਵਰੀ ਨੂੰ ਪੰਜੇ ਦੇ ਚੋਣ ਨਿਸ਼ਾਨ ‘ਤੇ ਮੋਹਰਾਂ ਲਾਉਣ ਦੀ ਅਪੀਲ ਕੀਤੀ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਕੋ-ਇੱਕ ਕਾਂਗਰਸ ਪਾਰਟੀ ਹੈ ਜਿਹੜੀ ਕਿ ਹਰੇਕ ਵਰਗ ਦਾ ਭਲਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਟਾ ਦਾਲ, ਮਗਨਰੇਗਾ ਵਰਗੀਆਂ ਵੱਡੀਆਂ ਸਕੀਮਾਂ ਜੋ ਕਿ ਸਿੱਧੀਆਂ ਲੋੜਵੰਦ ਵਰਗਾਂ ਨਾਲ ਜੁੜੀਆਂ ਹੋਈਆ ਹਨ, ਜਿੰਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਹੀ ਬਣਾਇਆ ਸੀ ਜਿਸਦਾ ਅੱਜ ਭਾਰਤ ਦੇ ਬਹੁ ਗਿਣਤੀ ਲੋੜਵੰਦ ਪਰਿਵਾਰ ਫਾਇਦਾ ਲੈ ਰਹੇ ਹਨ।
ਇਸ ਮੌਕੇ ਜੋਗਿੰਦਰ ਸਿੰਘ ਜੰਗੀ ਨੇ ਕਮਲਜੀਤ ਸਿੰਘ ਕੜਵਲ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਂਦਿਆ ਹਲਕਾ ਆਤਮ ਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ. ਕੜਵਲ ਦਾ ਹਰੇਕ ਪੱਖ ਤੋਂ ਸਾਥ ਦੇਣ ਜੋ ਕਿ ਹਲਕੇ ਦੇ ਵਿਕਾਸ ਲਈ ਇੱਕ ਤਾਕਤ ਬਣਕੇ ਸਾਹਮਣੇ ਆਵੇਗਾ। ਉਨ੍ਹਾਂ ਹੱਥ ਪੰਜੇ ਲਈ ਆਪੋ-ਆਪਣੀ ਇੱਕੋ-ਇੱਕ ਵੋਟ ਪਾਉਣ ਦੀ ਅਪੀਲ ਕੀਤੀ।
You may like
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ