ਪੰਜਾਬੀ
ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
Published
3 years agoon

ਲੁਧਿਆਣਾ : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਚੋਣ ਅਬਜ਼ਰਵਰਾਂ ਨੇ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ੍ਰੀ ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਸਮੂਹ ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।
You may like
-
ਸਿਆਸੀ ਪਾਰਟੀਆਂ ਵੱਖ-ਵੱਖ ਪ੍ਰਵਾਨਗੀਆਂ ਲਈ ਸੁਵਿਧਾ ਪੋਰਟਲ ਦੀ ਕਰਨ ਵਰਤੋਂ – ਜ਼ਿਲ੍ਹਾ ਚੋਣ ਅਫ਼ਸਰ
-
ਸੰਸਦੀ ਹਲਕਾ ਲੁਧਿਆਣਾ ‘ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ
-
ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ – ਜ਼ਿਲ੍ਹਾ ਚੋਣ ਅਫ਼ਸਰ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
-
MCL ਦੀ ਨਵੀਂ ਵਾਰਡਬੰਦੀ ‘ਤੇ ਦੂਸ਼ਣਬਾਜੀ ਜਾਰੀ, ਦੂਰਬੀਨ ਨਾਲ ਨਕਸ਼ਾ ਦੇਖਣ ਪਹੁੰਚੇ ਅਕਾਲੀ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ