ਪੰਜਾਬੀ
ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿਚ ਕੀਤਾ ਚੋਣ ਪ੍ਰਚਾਰ
Published
3 years agoon
ਖੰਨਾ : ਹਲਕਾ ਖੰਨਾ ਦੇ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ। ਚੋਣ ਕਮਿਸ਼ਨ ਵੱਲੋਂ ਵੱਡੀਆਂ ਰੈਲੀਆਂ ‘ਤੇ ਰੋਕ ਤੋਂ ਬਾਅਦ ਗੁਰਕੀਰਤ ਸਿੰਘ ਦਾ ਸਾਰਾ ਪਰਿਵਾਰ ਦਿਨ-ਰਾਤ ਪਿੰਡਾਂ ਅਤੇ ਵਾਰਡਾਂ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਿਹਾ ਹੈ।
ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਕਿ ਆਪਣੇ ਵਾਰਡਾਂ ਵਿਚ ਹੋਏ ਬੇਮਿਸਾਲ ਵਿਕਾਸ ਨੂੰ ਦੇਖ ਕੇ ਉੱਥੋਂ ਦੇ ਨਿਵਾਸੀ ਇਸ ਵਾਰ ਵੀ ਗੁਰਕੀਰਤ ਸਿੰਘ ਨੂੰ ਹੀ ਵੋਟ ਦੇਣ ਦਾ ਭਰੋਸਾ ਦੇ ਰਹੇ ਹਨ। ਗੁਰਕੀਰਤ ਸਿੰਘ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਇਸ ਵਾਰ ਜਿੱਤ ਕੇ ਅੱਗੇ ਨਾਲ਼ੋਂ 10 ਗੁਣਾ ਵਧੇਰੇ ਕੰਮ ਕਰਾਂਗੇ, ਲੋਕਾ ਦੇ ਹੱਕਾਂ ਲਈ ਡਟ ਕੇ ਖੜਾਂਗੇ ਅਤੇ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵਾਂਗੇ।
ਉਨ੍ਹਾਂ ਨੇ ਵਾਰਡ ਨੰ. 13, 16, 20 ਅਤੇ 27 ਵਿਚ ਘਰ-ਘਰ ਜਾ ਕੇ ਅਤੇ ਮੀਟਿੰਗ ਕਰਕੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਗਿੰਨੀ ਵਿਜਾਨ, ਸੰਨੀ ਸ਼ਰਮਾ, ਮਨੀ ਸ਼ਰਮਾ, ਨਵਦੀਪ ਸ਼ਰਮਾ, ਐਡ. ਜੀਵਨ ਖੰਨਾ, ਤੇਜਿੰਦਰ ਪਾਲ, ਰਾਜੀਵ ਰਾਏ ਮਹਿਤਾ, ਵਿਕਾਸ ਮਹਿਤਾ ਸੁਨੀਲ ਸ਼ਰਮਾ, ਸਾਬਕਾ ਪ੍ਰਧਾਨ ਸੰਤਰਾਮ ਸਰਹੱਦੀ ਗੁਰਮੀਤ ਨਾਗਪਾਲ, ਤਰੁਣ ਲੰੂਬਾ ਅਤੇ ਹੋਰ ਸੱਜਣ ਮੌਜੂਦ ਸਨ।
You may like
-
ਪਿੰਡ ਰਤਨਹੇੜੀ ਨੂੰ ਖੰਨਾ ਸ਼ਹਿਰ ਨਾਲ ਜੋੜਨ ਲਈ ਬਣਾਈ ਗਈ ਬਦਲਵੀਂ ਸੜ੍ਹਕ – ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
