ਪੰਜਾਬੀ
ਹਲਕਾ ਪਾਇਲ ਤੋਂ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੇ ਮੁੱਖ ਚੋਂਣ ਦਫ਼ਤਰ ਦਾ ਉਦਘਾਟਨ
Published
3 years agoon

ਮਲੌਦ (ਲੁਧਿਆਣਾ ) : ਅੱਜ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਹਲਕਾ ਪਾਇਲ ਤੋਂ ਚੋਣ ਲੜ ਰਹੇ ਸਾਥੀ ਭਗਵਾਨ ਸਿੰਘ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਸਰਪੰਚ ਸਿਆਡ਼ ਸਾਧੂ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਡੀ ਪੀ ਮੌਡ਼ ਨੇ ਕਿਹਾ ਕਿ ਪੰਜਾਬ ਵਿਚ ਹਰ ਤਰ੍ਹਾਂ ਦਾ ਮਾਫੀਆ ਸਰਗਰਮ ਹੈ ਅਤੇ ਸੂਬੇ ਦੇ ਖਜ਼ਾਨੇ ਵਿਚ ਪੈਸਾ ਜਾਣ ਦੀ ਬਜਾਏ ਮਾਫ਼ੀਆ ਅਤੇ ਇਹਨਾ ਦੇ ਸਰਪ੍ਰਸਤ ਰਾਜਨੀਤਿਕ ਨੇਤਾਵਾਂ ਕੋਲ ਜਾ ਰਿਹਾ ਹੈ ।
ਭਾਰਤੀ ਕਮਿਊਨਿਸਟ ਪਾਰਟੀ ਮਜ਼ਦੂਰਾਂ ਵਿਦਿਆਰਥੀਆਂ ਮੁਲਾਜ਼ਮਾਂ ਛੋਟੇ ਦੁਕਾਨਦਾਰਾਂ ਛੋਟੇ ਕਾਰੋਬਾਰੀਆਂ ਦੇ ਹੱਕਾਂ ਲਈ ਲਗਾਤਾਰ ਲੜਾਈ ਲੜ ਰਹੀ ਹੈ ਪਿਛਲੇ ਇੱਕ ਸਾਲ ਤੋਂ ਜ਼ਿਆਦਾ ਲਗਾਤਾਰ ਦਿੱਲੀ ਦੇ ਬਾਰਡਰਾਂ ਤੇ ਚੱਲੇ ਕਿਸਾਨ ਅੰਦੋਲਨ ਦਾ ਸਾਡੀ ਪਾਰਟੀ ਨੇ ਭਰਪੂਰ ਸਮਰੱਥਨ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਰਵਾਇਤੀ ਪਾਰਟੀਆਂ ਅਤੇ ਦਿੱਲੀ ਤੋਂ ਆਏ ਕੇਜਰੀਵਾਲ ਜੋ ਕਿ ਉੱਥੇ ਬੈਠਾ ਹੀ ਪੰਜਾਬ ਤੇ ਰਾਜ ਕਰਨਾ ਚਾਹੁੰਦਾ ਹੈ ਨੂੰ ਭਾਂਜ ਦਿਓ ।
ਉਨ੍ਹਾਂ ਅਪੀਲ ਕੀਤੀ ਕਿ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਭਗਵਾਨ ਸਿੰਘ ਸੋਮਲਖੇਡ਼ੀ ਦੇ ਚੋਣ ਨਿਸ਼ਾਨ ਦਾਤੀ ਬੱਲੀ ਵਾਲਾ ਦੋ ਨੰਬਰ ਵਾਲਾ ਬਟਨ ਦਬਾ ਕੇ ਕਾਮਯਾਬ ਕਰੋ । ਕਾਮਰੇਡ ਭਗਵਾਨ ਸਿੰਘ ਸੋਮਲਖੇੜੀ ਜੋ ਕਿ ਇੱਥੋਂ ਉਮੀਦਵਾਰ ਹਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਵਿਧਾਨ ਸਭਾ ਦੇ ਵਿੱਚ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਜ਼ੋਰਦਾਰ ਆਵਾਜ਼ ਨਾਲ ਚੁੱਕਣਗੇ ਅਤੇ ਆਮ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਪੂਰਾ ਜ਼ੋਰ ਲਾ ਦੇਣਗੇ ।
You may like
-
ਅਕਾਲੀ ਦਲ ਦੇ ਸੀਨੀਅਰ ਆਗੂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਅਸਤੀਫਾ ਦਿੰਦੇ ਹੀ ਕਹੀ ਵੱਡੀ ਗੱਲ
-
ਆਨੰਦ ਪੰਡਿਤ ਦੀ ਦੀਵਾਲੀ ਪਾਰਟੀ ’ਚ ਬਾਲੀਵੁੱਡ ਸਿਤਾਰਿਆਂ ਨੇ ਲਗਾਏ ਚਾਰ-ਚੰਨ
-
ਕਰੀਨਾ ਕਪੂਰ ਦੀ ਜਨਮਦਿਨ ਪਾਰਟੀ ’ਚ ਮਲਾਇਕਾ ਅਰੋੜਾ ਨੇ ਹੌਟਨੈੱਸ ਦਾ ਲਗਾਇਆ ਤੜਕਾ
-
ਬੱਪੀ ਨੂੰ ਸੋਨੇ ਨਾਲ ਲੱਦਿਆ ਵੇਖ ਜਦੋਂ ਰਾਜ ਕੁਮਾਰ ਨੇ ਕਿਹਾ- ਮੰਗਲਸੂਤਰ ਦੀ ਕਮੀ ਹੈ, ਉਹ ਵੀ ਪਾ ਲੈਂਦੇ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ