ਅਪਰਾਧ
ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ
Published
3 years agoon
ਲੁਧਿਆਣਾ : ਸੀ.ਆਈ.ਏ. ਸਟਾਫ਼ ਵਲੋਂ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼-2 ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਿੰਦਰਜੀਤ ਸਿੰਘ ਉਰਫ਼ ਨਿੱਕੂ ਉਰਫ ਦਾਣਾ ਵਾਸੀ ਮਹਾਂ ਸਿੰਘ ਨਗਰ, ਟੁਨਟੁਨ ਰਾਜਬਰ ਪੁੱਤਰ ਹਿਰਦਿਆ ਲਾਲ ਵਾਸੀ ਡਾਬਾ ਅਤੇ ਅਮਨਦੀਪ ਸਿੰਘ ਉਰਫ ਚਿੰਟੂ ਵਾਸੀ ਡਾਬਾ ਰੋਡ ਸ਼ਾਮਿਲ ਹਨ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 23 ਮੋਬਾਇਲ, ਇਕ ਆਟੋ, ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਕ ਕਥਿਤ ਦੋਸ਼ੀ ਖਤਰਨਾਕ ਲੁਟੇਰਾ ਗਰੋਹ ਦੇ ਮੈਂਬਰ ਹਨ ਅਤੇ ਸ਼ਹਿਰ ਵਿਚ ਦਰਜਨਾਂ ਵਾਰਦਾਤਾਂ ਨੂੰ ਪੰਜਾਬ ਦੇ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਦੇ ਦੋਸ਼ੀ ਡਾਬਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸਨ।
ਉਨ੍ਹਾਂ ਦੱਸਿਆ ਕਿ ਤਿੰਨੋ ਕਿਰਾਏ ਦਾ ਆਟੋ ਚਲਾਉਂਦੇ ਹਨ ਅਤੇ ਸਵਾਰੀਆਂ ਨੂੰ ਸੁੰਨਸਾਨ ਥਾਂ ‘ਤੇ ਲਿਜਾ ਕੇ ਉਨ੍ਹਾਂ ਪਾਸੋਂ ਨਕਦੀ, ਮੋਬਾਇਲ ਅਤੇ ਹੋਰ ਸਾਮਾਨ ਖੋਹ ਲੈਂਦੇ ਸਨ। ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
