ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਤਾਜਪੁਰ ਰੋਡ ‘ਤੇ ਸਥਿਤ ਕਾਲੋਨੀਆਂ ‘ਚ ਚੋਣ ਮੀਟਿੰਗਾਂ ਕੀਤੀਆਂ ਗਈਆਂ।
ਉਨ੍ਹਾਂ ਹੁੰਦਲ ਚੌਕ, ਤਾਜਪੁਰ ਰੋਡ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਜੇਕਰ ਕੋਈ ਸਰਕਾਰ ਕਰ ਸਕਦੀ ਹੈ ਤਾਂ ਉਹ ਅਕਾਲੀ ਦਲ-ਬਸਪਾ ਸਰਕਾਰ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਇੱਕ ਵੀ ਵਿਕਾਸ ਕਾਰਜ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਜੇ ਇਸ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਹੋਏ ਹਨ ਤਾਂ ਉਹ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਪਿੱਛਲੇ 5 ਸਾਲ ਬੇਸ਼ੱਕ ਸਾਡੀ ਸਰਕਾਰ ਨਹੀਂ ਸੀ ਪਰ ਫਿਰ ਵੀ ਅਸੀਂ ਵੱਡੇ ਪੱਧਰ ਤੇ ਹਲਕੇ ‘ਚ ਵਿਕਾਸ ਕਾਰਜ ਕਰਵਾਏ ਹਨ।
ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿਚ ਅਕਾਲੀ ਬਸਪਾ ਦੇ ਹੱਕ ‘ਚ ਹਨ੍ਹੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਗੱਠਜੋੜ ਦੀ ਹੀ ਸਰਕਾਰ ਬਣੇਗੀ। ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਹੁੰਦਲ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਸੁਖਦੇਵ ਸਿੰਘ ਪੱਪਾ, ਬਲਜੀਤ ਸਿੰਘ ਸਰਪੰਚ, ਦਵਿੰਦਰ ਹੁੰਦਲ ਆਦਿ ਹਾਜਰ ਸਨ।