ਅਪਰਾਧ
ਪੁਲਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ
Published
3 years agoon
ਲੁਧਿਆਣਾ : ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ।
ਬੈਂਸ ਤੋਂ ਇਲਾਵਾ ਇਹ ਮਾਮਲਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ’ਤੇ ਦਰਜ ਕੀਤਾ ਗਿਆ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਲੁਧਿਆਣਾ ਦੀ ਸਭ ਤੋਂ ਸੰਵੇਦਨਸ਼ੀਲ ਅਤੇ ਹਾਟ ਸੀਟ ਆਤਮ ਨਗਰ ਹਲਕੇ ’ਚ ਦੇਰ ਸ਼ਾਮ ਹਿੰਸਕ ਝੜਪ ਹੋਈ ਸੀ। ਜਦੋਂ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਕਾਫਲੇ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ, ਜੋ ਬੈਂਸ ਧੜੇ ਦੇ ਦੱਸੇ ਜਾ ਰਹੇ ਸਨ। ਮੌਕੇ ’ਤੇ ਹਵਾਈ ਫਾਇਰਿੰਗ ਵੀ ਹੋਈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
