ਪੰਜਾਬੀ
ਸਾਬਕਾ ਕਾਂਗਰਸੀ ਪੰਚ ਦਰਜਨਾਂ ਸਾਥੀਆਂ ਸਣੇ ਅਕਾਲੀ ਦਲ ‘ਚ ਸ਼ਾਮਲ
Published
3 years agoon
ਮੁੱਲਾਂਪੁਰ ਦਾਖਾ : ਵਿਧਾਨ ਸਭਾ ਹਲਕਾ ਦਾਖਾ ਵਿਚ ਸ਼ੋ੍ਮਣੀ ਅਕਾਲੀ ਦਲ ਅਤੇ ਬਹੁੁਜਨ ਸਮਾਜ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਚੋਣ ਮੁਹਿੰਮ ਉਦੋਂ ਬਲ ਮਿਲਿਆ ਜਦੋਂ ਪਿੰਡ ਮੰਡਿਆਣੀ ਦੇ ਸਾਬਕਾ ਕਾਂਗਰਸੀ ਪੰਚ ਕਰਮਜੀਤ ਸਿੰਘ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਬਕਾ ਪੰਚ ਕਰਮਜੀਤ ਸਿੰਘ, ਰੂਪ ਸਿੰਘ, ਬੀਰ ਸਿੰਘ, ਕਸ਼ਮੀਰ ਸਿੰਘ ਪੱਪੀ, ਦਿਸ਼ਾ ਬਿੱਲੂ, ਮੇਜਰ ਸਿੰਘ, ਨਮਨਾ, ਦਵਿੰਦਰ ਸਿੰਘ ਗੁੁਗ, ਮੰਨੂ ਆਦਿ ਨੂੰ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਉਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਅਤੇ ਆਗੂਆਂ ਨੂੰ ਹਮੇਸ਼ਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਇਆਲੀ ਨੇ ਆਖਿਆ ਕਿ ਆਖਿਆ ਕਿ ਉਨਾਂ ਵੱਲੋਂ ਹਮੇਸ਼ਾ ਸਾਫ਼-ਸੁੁਥਰੀ ਸਿਆਸਤ ਕੀਤੀ ਗਈ ਹੈ ਅਤੇ ਹਮੇਸ਼ਾ ਹਲਕੇ ਦੀ ਬਿਹਤਰੀ ਲਈ ਯਤਨ ਕੀਤੇ ਹਨ, ਜਦਕਿ ਕਾਂਗਰਸ ਪਾਰਟੀ ਵੱਲੋਂ ਜਿੱਥੇ ਹਮੇਸ਼ਾ ਹੀ ਬਦਲਾਖੋਰੀ ਦੀ ਸਿਆਸਤ ਨੂੰ ਬੜਾਵਾ ਦਿੱਤਾ ਗਿਆ ਹੈ।
You may like
-
50 ਰੁਪਏ ਖਰਚ ਕਰਕੇ ਪੰਜਾਬੀਆਂ ਨੂੰ ਮਿਲਣਗੀਆਂ ਕਈ ਸਹੂਲਤਾਂ, ਪੰਜਾਬ ਵਿਧਾਨ ਸਭਾ ‘ਚ ਹੋਇਆ ਐਲਾਨ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ JE ਦੇ ਪੱਕਾ ਹੋਣ ਦਾ ਮਾਮਲਾ, ਜਾਣੋ ਕੀ ਮਿਲਿਆ ਜਵਾਬ
-
ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਸੈਸ਼ਨ ‘ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ
-
ਪੰਜਾਬ ਵਿਧਾਨ ਸਭਾ ‘ਚ ਹੰਗਾਮਾ! ਕਾਂਗਰਸ ਨੇ ਕੀਤਾ ਵਾਕਆਊਟ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਨ/ਸ਼ਿਆਂ ਦਾ ਮੁੱਦਾ, ਗੈਂ/ਗਸਟਰਾਂ ਬਾਰੇ ਵੀ ਹੋਈ ਚਰਚਾ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਸਫਰ ਕਰਨ ਵਾਲੇ ਯਾਤਰੀ ਦੇਣ ਧਿਆਨ
