ਪੰਜਾਬੀ
ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ‘ਚ ਅਸਫਲ – ਗਰੇਵਾਲ
Published
3 years agoon

ਲੁਧਿਆਣਾ : ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵਿਰੋਧੀ ਪਾਰਟੀਆਂ ‘ਤੇ ਤੰਜ ਕਸਦਿਆਂ ਕਿਹਾ ਹੈ ਕਿ ਵਾਅਦੇ ਉਨ੍ਹਾਂ ਆਗੂਆਂ ਨੂੰ ਹੀ ਕਰਨੇ ਚਾਹੀਦੇ ਹਨ, ਜਿਹੜੇ ਉਨ੍ਹਾਂ ਨੂੰ ਪੂਰੇ ਕਰ ਸਕਦੇ ਹਨ।
ਉਹ ਬੀ.ਆਰ.ਐਸ. ਨਗਰ, ਐਚ. ਬਲਾਕ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਗਰੇਵਾਲ ਨੇ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹੋਵੇ ਜਾਂ ਫਿਰ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ‘ਚ ਅਸਫਲ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ ਹੀ ਲੋਕਾਂ ਦੀਆਂ ਲੋੜਾਂ ਪੂਰਾ ਕਰ ਸਕਦਾ ਹੈ। ਕਾਂਗਰਸੀ ਆਗੂਆਂ ‘ਤੇ ਹਮਲਾ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਹਰ ਪਾਸੇ ਇੰਟਰਲੋਕਿੰਗ ਟਾਈਲਾਂ ਲਗਾਉਣ ਨਾਲ ਵਿਕਾਸ ਨਹੀਂ ਹੋ ਜਾਂਦਾ। ਮਲਹਾਰ ਰੋਡ ਤੇ ਸਰਾਭਾ ਨਗਰ ਮੇਨ ਮਾਰਕੀਟ ਦੇ ਵਿਕਾਸ ਵਾਸਤੇ ਪ੍ਰੋਜੈਕਟ ਗਲਤ ਤਰੀਕੇ ਨਾਲ ਅੰਜਾਮ ਦਿਤੇ ਗਏ ਹਨ।
ਗਰੇਵਾਲ ਨੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਹ ਮਾਰਕੀਟ ਐਸੋਸੀਏਸ਼ਨਾਂ ਨਾਲ ਸਹਿਮਤੀ ਬਣਾ ਕੇ ਸਰਾਭਾ ਨਗਰ ਮੇਨ ਮਾਰਕੀਟ ਵਿਚ ਫੁੱਟਪਾਥ ਤੇ ਪਾਰਕਿੰਗ ਜਾਮ ਘਟਾਉਣ ਲਈ ਕੰਮ ਕਰਨਗੇ। ਅਸੀਂ ਪਬਲਿਕ ਪਾਰਕਾਂ ਵਿਚ ਵੀ ਸੁਧਾਰ ਕਰਾਂਗੇ ਤੇ ਗੈਰ ਵਰਤੋਂ ਵਾਲੀਆਂ ਪਾਰਕਾਂ ਨੂੰ ਸਪੋਰਟਸ ਗਤੀਵਿਧੀਆਂ ਲਈ ਬਦਲਿਆ ਜਾਵੇਗਾ।
You may like
-
ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਘੇਰਿਆ ਮਨਪ੍ਰੀਤ ਬਾਦਲ, ਪੜ੍ਹੋ ਪੂਰੀ ਖ਼ਬਰ
-
ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਸੀਐਮ ਮਾਨ, ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ
-
ਚੋਣ ਪ੍ਰਚਾਰ ਦੌਰਾਨ ਨਿਤਿਨ ਗਡਕਰੀ ਬੇਹੋਸ਼ ਹੋ ਗਏ, ਕੁਝ ਦੇਰ ਬਾਅਦ ਖੜ੍ਹੇ ਹੋਏ, ਫਿਰ ਭਾਸ਼ਣ ਸ਼ੁਰੂ ਕੀਤਾ
-
ਚੋਣ ਪ੍ਰਚਾਰ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਭਾਜਪਾ ਆਗੂ ਦੀ ਮੌ/ਤ, ਪ੍ਰਦਰਸ਼ਨ ਸ਼ੁਰੂ
-
ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ