ਅਪਰਾਧ
MLA ਬੈਂਸ ਦੇ ਗੁਆਂਢੀ ਤੇ ਸੁਰੱਖਿਆ ਗਾਰਡ ਸਮੇਤ 8 ਖਿਲਾਫ਼ ਕੇਸ ਦਰਜ
Published
3 years agoon
ਲੁਧਿਆਣਾ : ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਰਿਹਾਈ ਦਾ ਮਾਮਲਾ ਹਾਲੇ ਭਖਿਆ ਹੀ ਹੋਇਆ ਹੈ ਕਿ ਹੁਣ ਉਸ ਦੇ ਗੁਆਂਢੀ ਅਤੇ ਸੁਰੱਖਿਆ ਗਾਰਡ ਸਮੇਤ 8 ਲੋਕਾਂ ਖਿਲਾਫ ਦਰਜ ਹੋਏ ਕੇਸ ਨੇ ਉਸ ਨੂੰ ਮੁੜ ਹਵਾ ਦੇ ਦਿੱਤੀ ਹੈ। ਥਾਣਾ ਸਦਰ ਦੀ ਪੁਲਿਸ ਨੇ ਕੋਟ ਮੰਗਲ ਸਿੰਘ ਦੀ ਗਲੀ ਨੰਬਰ 5 ਦੇ ਰਹਿਣ ਵਾਲੇ ਰਿੱਕੀ ਕਲਸੀ, ਰੌਬਿਨ ਬਾਊਂਸਰ, ਗੁਰਪ੍ਰੀਤ ਸਿੰਘ ਉਰਫ ਢੀਡਾ, ਬੌਬੀ ਤੇ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਏਐਸਆਈ ਹਰਦੇਵ ਸਿੰਘ ਨੇ ਦੱਸਿਆ ਕਿ ਉਕਤ ਮਾਮਲਾ ਗੁਰੂ ਗੋਬਿੰਦ ਸਿੰਘ ਨਗਰ, ਨਿਊ ਸ਼ਿਮਲਾ ਪੁਰੀ ਦੀ ਗਲੀ ਨੰਬਰ 7 ਦੇ ਵਸਨੀਕ ਸਰਬਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਆਪਣੇ ਬਿਆਨ ‘ਚ ਦੱਸਿਆ ਕਿ ਕਾਂਗਰਸ ਨੇ ਉਨ੍ਹਾਂ ਨੂੰ ਵਾਰਡ ਨੰਬਰ 38 ਤੋਂ ਪ੍ਰਧਾਨ ਨਿਯੁਕਤ ਕੀਤਾ ਹੈ। ਚੋਣਾਂ ਕਾਰਨ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ‘ਚ ਰੁੱਝੀਆਂ ਹੋਈਆਂ ਹਨ।
ਕਾਂਗਰਸ ਦਾ ਸਮਰਥਕ ਹੋਣ ਕਾਰਨ ਉਸ ਨੇ 22 ਜਨਵਰੀ ਨੂੰ ਚੋਣ ਕਮਿਸ਼ਨ ਨੂੰ ਲਿਖਤੀ ਤੌਰ ‘ਤੇ ਵੱਖ-ਵੱਖ ਪਾਰਟੀਆਂ ਵੱਲੋਂ ਬਿਨਾਂ ਪ੍ਰਵਾਨਗੀ ਤੋਂ ਲਗਾਏ ਫਲੈਕਸ ਬੋਰਡਾਂ ਦੀ ਸ਼ਿਕਾਇਤ ਕੀਤੀ ਸੀ। ਉਸੇ ਦਿਨ ਰਿੱਕੀ ਕਲਸੀ ਨੇ ਉਸ ਨੂੰ ਆਪਣੇ ਮੋਬਾਈਲ ਨੰਬਰ ਤੋਂ ਫੋਨ ਕੀਤਾ ਅਤੇ ਗਾਲ੍ਹਾਂ ਕੱਢ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
