ਮਲੌਦ (ਲੁਧਿਆਣਾ ) : ਪਿੰਡ ਸਿਆੜ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਪਾਇਲ ਨੇ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਵਿਕਾਸ-ਕਾਰਜਾਂ ਦੀ ਲੜੀ ਨੂੰ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਮੁੜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਸਰਕਾਰ ਬਣਾਉਣੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਮੈਂ ਹਲਕੇ ਦਾ ਵਸਨੀਕ ਹਾਂ, ਹਰ ਵਕਤ ਘਰ ਦੇ ਬੂਹੇ ਖੁੱਲ੍ਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਸੇਵਾ ਵਿੱਚ ਹਾਜ਼ਰ ਹਾਂ। ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਦੀ ਅਮਨ ਪਸੰਦ ਪਾਰਟੀ ਹੈ ਦੂਜੇ ਪਾਸੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕਦੇ ਵੀ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੇ।
ਇਸ ਮੌਕੇ ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ, ਪ੍ਰੋ: ਗੁਰਮੁੱਖ ਸਿੰਘ ਗੋਮੀ ਸਿਆੜ, ਪ੍ਰਧਾਨ ਸ਼ਿੰਗਾਰਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।