ਪੰਜਾਬੀ
ਹਲਕਾ ਪੱਛਮੀ ਅਕਾਲੀ ਦਲ-ਬਸਪਾ ਜਿੱਤ ਕੇ ਸਿਰਜੇਗਾ ਇਤਿਹਾਸ – ਜਥੇਦਾਰ ਡੰਗ
Published
3 years agoon

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨੇ ਕਿਹਾ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਹਲਕਾ ਪੱਛਮੀ ਤੋਂ ਵੱਡੇ ਫ਼ਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇਗਾ।
ਭਾਈ ਰਣਧੀਰ ਸਿੰਘ ਨਗਰ ਆਈ ਬਲਾਕ ਵਿਖੇ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਉੱਘੇ ਸਮਾਜ ਸੇਵਕ ਮਨਿੰਦਰ ਸਿੰਘ ਧੀਰ ਵਲੋਂ ਚੋਣਾਂ ਸਬੰਧੀ ਮੀਟਿੰਗ ਕਰਵਾਈ ਗਈ, ਜਿਸ ਨੂੰ ਹੋਰਨਾਂ ਤੋਂ ਇਲਾਵਾ ਜਥੇਦਾਰ ਹਰਭਜਨ ਸਿੰਘ ਡੰਗ, ਬਾਬਾ ਅਜੀਤ ਸਿੰਘ, ਅਜੀਤ ਸਿੰਘ ਹੀਰਾ, ਹੈਪੀ ਕੌਸ਼ਕ, ਸੁਖਵਿੰਦਰਪਾਲ ਸਿੰਘ ਗਰਚਾ ਇਕਬਾਲ ਸਿੰਘ ਮੁਕਤਸਰ, ਗੁਰਚਰਨ ਸਿੰਘ ਬਿੰਟਾ ਅਤੇ ਸੁਰਜੀਤ ਸਿੰਘ ਅਰੋੜਾ ਨੇ ਸੰਬੋਧਨ ਕੀਤਾ।
ਜਥੇਦਾਰ ਹਰਭਜਨ ਸਿੰਘ ਡੰਗ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜੇ ਵਿਰੋਧੀਆਂ ਨੂੰ ਘਰ ਬੈਠਣ ਲਈ ਮਜ਼ਬੂਰ ਕਰ ਦੇਣਗੇ ਅਤੇ ਬਹੁਤ ਵੱਡੀ ਲੀਡ ਨਾਲ ਇਸ ਵਾਰ ਹਲਕਾ ਪੱਛਮੀ ਅਕਾਲੀ ਦਲ-ਬਸਪਾ ਜਿੱਤ ਕੇ ਇਤਿਹਾਸ ਸਿਰਜਿਆ ਜਾਵੇਗਾ।
ਇਸ ਸਮੇਂ ਜਗਤਾਰ ਸਿੰਘ ਰਟੌਲ, ਡਾ. ਨੀਰਜ ਗੋਇਲ, ਰਵਿੰਦਰ ਸਿੰਘ ਬੇਦੀ, ਬਲਜਿੰਦਰ ਸਿੰਘ ਮਠਾੜੂ, ਗੁਰਮੀਤ ਸਿੰਘ, ਹਰਿੰਦਰ ਸਿੰਘ, ਕੁਲਵੰਤ ਸਿੰਘ ਸੋਹਲ, ਰੌਕੀ ਬਾਂਸਲ, ਦਲਜੀਤ ਸਿੰਘ ਰਾਜਗੁਰੂਨਗਰ, ਪਰਮਜੀਤ ਸਿੰਘ ਲਵਲੀ ਦਲਜੀਤ ਸਿੰਘ ਖ਼ਾਲਸਾ, ਸ਼ੈਲੀ ਠੁਕਰਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
You may like
-
ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
-
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 2 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
-
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
-
ਹਲਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਲਗਾਓ – ਵਿਧਾਇਕ ਗਰੇਵਾਲ
-
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰ-29 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ